ਮੁੱਖ ਖਬਰਾਂ

CM ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤੇ ਕਈ ਵੱਡੇ ਐਲਾਨ , ਪੜ੍ਹੋ ਪੂਰੀ ਖ਼ਬਰ

By Shanker Badra -- November 17, 2021 3:11 pm -- Updated:Feb 15, 2021

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 32 ਕਿਸਾਨਾਂ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮਗਰੋਂ ਮੁੱਖ ਮੰਤਰੀ ਚੰਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਲਏ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਦੀਆਂ ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ।

CM ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤੇ ਕਈ ਵੱਡੇ ਐਲਾਨ , ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਨੇ ਦਾਅਵਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਅੱਗੇ 18 ਮੰਗਾਂ ਰੱਖੀਆਂ ਸਨ ,ਜਿਨ੍ਹਾਂ 'ਚੋਂ ਸਰਕਾਰ ਨੇ 17 ਮੰਗਾਂ ਪ੍ਰਵਾਨ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਰਮਾ ਉਤਪਾਦਕ ਕਿਸਾਨਾਂ ਨੂੰ 12000 ਦੇ ਮੁਕਾਬਲੇ 17000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇਗਾ। 10 ਫੀਸਦ ਮੁਆਵਜ਼ਾ ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ। ਸ਼ਹੀਦ ਹੋਏ ਕਿਸਾਨਾਂ ਬਾਰੇ ਕਿਸਾਨ ਆਗੂ ਜਿਹੜੀ ਸੂਚੀ ਦੇਣਗੇ ,ਸ਼ਹੀਦ ਹੋਏ ਕਿਸਾਨਾਂ ਬਾਰੇ ਕਿਸਾਨ ਆਗੂ ਜਿਹੜੀ ਸੂਚੀ ਦੇਣਗੇ ,ਉਨ੍ਹਾਂ ਸਾਰੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ।

CM ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤੇ ਕਈ ਵੱਡੇ ਐਲਾਨ , ਪੜ੍ਹੋ ਪੂਰੀ ਖ਼ਬਰ

ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਏਪੀ ਸਕੀਮ ਤਹਿਤ ਮੀਟਰ ਲੈਣ ਵਾਲੇ ਕਿਸਾਨਾਂ ਦਾ ਬਿਜਲੀ ਬਿੱਲ ਮੁਆਫ ਕੀਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਜਦਿਕ ਏਪੀ ਮੀਟਰ ਦਾ ਬਿੱਲ 37000 ਆਉਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀਆਂ ਨੌਕਰੀਆਂ ਵਿੱਚ ਪੰਜਾਬੀਆਂ ਦੀ ਹਿੱਸੇਦਾਰੀ ਲਈ ਹਫਤੇ ਦੇ ਵਿੱਚ ਨਵਾਂ ਕਾਨੂੰਨ ਆਵੇਗਾ।

CM ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤੇ ਕਈ ਵੱਡੇ ਐਲਾਨ , ਪੜ੍ਹੋ ਪੂਰੀ ਖ਼ਬਰ

ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨਾਲ ਜੁੜੇ ਸਾਰੇ ਪਰਚੇ ਰੱਦ ਹੋਣਗੇ ਅਤੇ ਪਰਾਲੀ ਦੇ ਨਾਲ ਜੁੜੇ ਸਾਰੇ ਪਰਚੇ ਰੱਦ ਹੋਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸੁਰੱਖਿਆ ਅਮਲੇ ਨਾਲ ਝਗੜਾ ਹੋ ਗਿਆ ਸੀ।
-PTCNews

  • Share