Fri, Apr 26, 2024
Whatsapp

ਸਾਬਕਾ ਮੁੱਖ ਮੰਤਰੀ ਚੰਨੀ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Written by  Riya Bawa -- March 21st 2022 02:28 PM
ਸਾਬਕਾ ਮੁੱਖ ਮੰਤਰੀ ਚੰਨੀ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਸਾਬਕਾ ਮੁੱਖ ਮੰਤਰੀ ਚੰਨੀ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਦੀ ਵੱਡੀ ਜਿੱਤ ਲਈ ਵਧਾਈ ਦਿੱਤੀ। ਸਾਬਕਾ ਮੁੱਖ ਮੰਤਰੀ ਚੰਨੀ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਦੱਸ ਦੇਈਏ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 'ਆਪ' ਨੇ 117 'ਚੋਂ 92 ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਕਾਂਗਰਸ ਨੂੰ 18, ਭਾਜਪਾ ਨੂੰ 2, ਸ਼੍ਰੋਮਣੀ ਅਕਾਲੀ ਦਲ ਨੂੰ 3 ਅਤੇ ਹੋਰਨਾਂ ਨੂੰ 2 ਸੀਟਾਂ ਮਿਲੀਆਂ ਹਨ। ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ 19 ਮਾਰਚ ਨੂੰ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ। ਮੰਤਰੀ ਮੰਡਲ 'ਚ 10 ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਨੇ ਚੰਡੀਗੜ੍ਹ ਵਿੱਚ ਸਹੁੰ ਚੁੱਕੀ। ਇਹ ਵੀ ਪੜ੍ਹੋ:ਹੋਲੇ ਮਹੱਲੇ ਦੌਰਾਨ ਇਕ ਲੱਖ ਸ਼ਰਧਾਲੂਆਂ ਨੇ ਵਿਰਾਸਤ-ਏ-ਖਾਲਸਾ ਦੇ ਕੀਤੇ ਦਰਸ਼ਨ ਵਿਧਾਨ ਸਭਾ ਇਜਲਾਸ ਦਾ ਦੂਜਾ ਦਿਨ, ਸਪੀਕਰ ਦੀ ਹੋਵੇਗੀ ਚੋਣ ਭਗਵੰਤ ਮਾਨ ਦੀ ਕੈਬਨਿਟ ਵਿਚ ਸ਼ਾਮਲ ਕੀਤੇ ਜਾਣ ਵਾਲੇ ਦੱਸ ਮੰਤਰੀਆਂ ਦੀ ਸੂਚੀ ਵਿਚ ਹਰਪਾਲ ਚੀਮਾ (ਦਿੜਬਾ), ਡਾ: ਬਲਜੀਤ ਕੌਰ (ਮਲੋਟ), ਹਰਭਜਨ ਸਿੰਘ ਈ.ਟੀ.ਓ. (ਜੰਡਿਆਲਾ), ਡਾ: ਵਿਜੇ ਸਿੰਗਲਾ (ਮਾਨਸਾ), ਲਾਲ ਚੰਦ ਕਟਾਰੂਚੱਕ (ਭੋਆ), ਗੁਰਮੀਤ ਸਿੰਘ ਮੀਤ  ਸ਼ਾਮਲ ਹਨ। ਹੇਅਰ (ਬਰਨਾਲਾ), ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ), ਲਾਲਜੀਤ ਸਿੰਘ ਭੁੱਲਰ (ਪੱਟੀ), ਬ੍ਰਹਮ ਸ਼ੰਕਰ (ਹੁਸ਼ਿਆਰਪੁਰ) ਅਤੇ ਹਰਜੋਤ ਸਿੰਘ ਬੈਂਸ (ਅਨੰਦਪੁਰ ਸਾਹਿਬ)। ਸਾਬਕਾ ਮੁੱਖ ਮੰਤਰੀ ਚੰਨੀ ਨੇ ਅੱਜ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਚਰਨਜੀਤ ਸਿੰਘ ਚੰਨੀ ਦੀ ਗੱਲ ਕਰੀਏ ਤਾਂ ਇਹ ਚੋਣ ਉਨ੍ਹਾਂ ਲਈ ਬਹੁਤ ਮਾੜੀ ਰਹੀ ਹੈ। ਉਹ ਨਾ ਸਿਰਫ਼ ਸੱਤਾ ਹਾਰੇ ਸਗੋਂ ਦੋਵਾਂ ਸੀਟਾਂ ਤੋਂ ਚੋਣ ਵੀ ਹਾਰ ਗਏ। ਚਰਨਜੀਤ ਸਿੰਘ ਚੰਨੀ ਨੇ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਚੰਨੀ ਨੂੰ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਇਹ ਅਹੁਦਾ ਸੌਂਪਿਆ ਗਿਆ ਸੀ।। -PTC News


Top News view more...

Latest News view more...