Advertisment

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸਹੁੰ

author-image
Riya Bawa
Updated On
New Update
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸਹੁੰ
Advertisment
publive-image
Advertisment
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ 16 ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਣਗੇ। ਪੰਜਾਬ ਵਿੱਚ ਦੋ ਉਪ ਮੁੱਖ ਮੰਤਰੀ ਵੀ ਉਨ੍ਹਾਂ ਨਾਲ ਸਹੁੰ ਚੁੱਕਣਗੇ, ਪਰ ਅਜੇ ਤੱਕ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸਿਰਫ 40 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ ਹੈ। publive-image ਪਾਰਟੀ ਦੇ ਲੋਕਾਂ ਨੂੰ ਪੰਜਾਬ ਰਾਜ ਭਵਨ ਵਿਖੇ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹੁਣ ਤੱਕ ਮੀਡੀਆ ਕਵਰੇਜ ਬਾਰੇ ਸਥਿਤੀ ਵੀ ਸਪਸ਼ਟ ਨਹੀਂ। ਰਾਜ ਭਵਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਖੁਦ ਸਹੁੰ ਚੁੱਕ ਸਮਾਗਮ ਦੀ ਫੁਟੇਜ ਮੁਹੱਈਆ ਕਰਵਾ ਸਕਦੇ ਹਨ। ਚੰਨੀ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਸਵੇਰੇ 11 ਵਜੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਰਾਹੁਲ ਗਾਂਧੀ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਰਾਹੁਲ ਗਾਂਧੀ ਦੇ ਆਉਣ ਨਾਲ ਪਾਰਟੀ ਅੰਦਰ ਖਿੱਚੋਤਾਣ ਨੂੰ ਬ੍ਰੇਕ ਲੱਗੇਗੀ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ।
Advertisment
ਇਸ ਤੋਂ ਬਾਅਦ ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ ਪੁਹੁੰਚੇ ਸਨ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਕੁਲਵੀਰ ਸਿੰਘ ਜ਼ੀਰਾ, ਉਨ੍ਹਾਂ ਦੇ ਭਰਾ ਐੱਸ.ਐਮ.ਉ. ਡਾਕਟਰ ਮਨੋਹਰ ਸਿੰਘ, ਬਾਬਾ ਜੀ ਦੇ ਸੇਵਕ ਭੈਣ ਕੁਲਵਿੰਦਰ ਕੌਰ ਵੀ ਮੌਜੂਦ ਸਨ। publive-image ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ 2017 ਦੀਆਂ ਵਿਧਾਨ ਚੋਣਾਂ ਵੇਲੇ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ। ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸਨ। ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਨਾਲ ਸਬੰਧਿਤ ਹਨ। publive-image -PTC News-
punjab-cm chief-minister punjab-congress punjab-politics charanjit-singh-channi
Advertisment

Stay updated with the latest news headlines.

Follow us:
Advertisment