Fri, Apr 19, 2024
Whatsapp

ਕੈਬਨਿਟ ਮੰਤਰੀਆਂ ਸਣੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

Written by  Jasmeet Singh -- March 11th 2022 12:51 PM -- Updated: March 11th 2022 01:25 PM
ਕੈਬਨਿਟ ਮੰਤਰੀਆਂ ਸਣੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕੈਬਨਿਟ ਮੰਤਰੀਆਂ ਸਣੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਬੀਤੇ ਕੱਲ੍ਹ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੋਣ ਸਮੇਂ ਤੋਂ ਹੀ ਇਸ ਵਿਕਾਸ ਦੀ ਉਮੀਦ ਸੀ ਕਿਉਂਕਿ ਸ਼ੁਰੂਆਤੀ ਰੁਝਾਨਾਂ ਵਿੱਚ ਹੀ ਵਿੱਖ ਗਿਆ ਸੀ ਕਿ ਚਰਨਜੀਤ ਸਿੰਘ ਚੰਨੀ ਦੋਵਾਂ ਹਲਕਿਆਂ ਤੋਂ ਪਿੱਛੇ ਚੱਲ ਰਹੇ ਸਨ। ਦੱਸ ਦੇਈਏ ਕਿ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜੀ ਸੀ। ਅਸਤੀਫ਼ਾ ਦੇਣ ਮਗਰੋਂ ਚੰਨੀ ਨੇ ਕਿਹਾ ਕਿ "ਮੈਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਅਤੇ ਮੰਤਰੀ ਮੰਡਲ ਨੂੰ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਜਾਰੀ ਰੱਖਣ ਲਈ ਕਿਹਾ ਪਰ ਮੈਂ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦਾ ਹਾਂ।" ਉਨ੍ਹਾਂ ਅੱਗੇ ਕਿਹਾ "ਅਸੀਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਾਂਗੇ। ਅਸੀਂ ਆਪਣਾ ਫਰਜ਼ ਨਿਭਾਉਂਦੇ ਰਹਾਂਗੇ ਅਤੇ ਉਨ੍ਹਾਂ ਵਿਚ ਰਹਾਂਗੇ। ਮੈਂ ਨਵੀਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਲੋਕ ਭਲਾਈ ਦੇ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਜਾਰੀ ਰੱਖੇ ਜੋ ਅਸੀਂ ਪਿਛਲੇ 111 ਦਿਨਾਂ ਵਿੱਚ ਲਿਆਂਦੇ ਹਨ।" Punjab: Charanjit Singh Channi, his Cabinet tender resignations ਚੰਨੀ ਨੇ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ ਅਤੇ ਟਵੀਟ ਕਰਦਿਆਂ ਕਿਹਾ "ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਆਮ ਆਦਮੀ ਪਾਰਟੀ ਅਤੇ ਉਹਨਾਂ ਦੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਉਮੀਦਾਂ 'ਤੇ ਖਰੇ ਉਤਰਨਗੇ।" Punjab: Charanjit Singh Channi, his Cabinet tender resignations ਚੰਨੀ ਨੂੰ ਭਦੌੜ ਹਲਕੇ ਤੋਂ 23 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ ਜਦਕਿ ਉਨ੍ਹਾਂ ਦੇ ਵਿਰੁੱਧ ਖੜੇ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉਗੋਕੇ ਨੂੰ 57 ਹਾਜ਼ਰ ਤੋਂ ਵੀ ਵੱਧ ਵੋਟਾਂ ਮਿਲੀਆਂ। ਉਥੇ ਹੀ ਦੂਜੇ ਪਾਸੇ ਸ੍ਰੀ ਚਮਕੌਰ ਸਾਹਿਬ ਤੋਂ ਚੰਨੀ ਨੂੰ 50,000 ਵੋਟਾਂ ਮਿਲੀਆਂ ਜਦੋਂਕਿ ਉਨ੍ਹਾਂ ਦੇ ਵਿਰੁੱਧ ਖੜੇ ਇੱਕੋ ਨਾਂਅ ਦੇ 'ਆਪ' ਉਮੀਦਵਾਰ ਚਰਨਜੀਤ ਸਿੰਘ ਨੂੰ 54,000 ਤੋਂ ਵੱਧ ਵੋਟਾਂ ਮਿਲੀਆਂ। ਚੰਨੀ ਨੇ 19 ਸਤੰਬਰ 2021 ਨੂੰ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲਈ ਸੀ ਅਤੇ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਸਨ। ਚਰਨਜੀਤ ਸਿੰਘ ਚੰਨੀ ਸੂਬੇ ਦੇ 16ਵੇਂ ਮੁੱਖ ਮੰਤਰੀ ਸਨ। -PTC News


Top News view more...

Latest News view more...