Wed, Jun 18, 2025
Whatsapp

ਦੁਖਦ ਖ਼ਬਰ : ਚੜ੍ਹਦੀਕਲਾ ਟਾਈਮ ਟੀ.ਵੀ. ਦੇ ਡਾਇਰੈਕਟਰ ਸ. ਸਤਬੀਰ ਸਿੰਘ ਦਾ ਹੋਇਆ ਦੇਹਾਂਤ

Reported by:  PTC News Desk  Edited by:  Jagroop Kaur -- February 16th 2021 01:48 PM
ਦੁਖਦ ਖ਼ਬਰ : ਚੜ੍ਹਦੀਕਲਾ ਟਾਈਮ ਟੀ.ਵੀ. ਦੇ ਡਾਇਰੈਕਟਰ ਸ. ਸਤਬੀਰ ਸਿੰਘ ਦਾ ਹੋਇਆ ਦੇਹਾਂਤ

ਦੁਖਦ ਖ਼ਬਰ : ਚੜ੍ਹਦੀਕਲਾ ਟਾਈਮ ਟੀ.ਵੀ. ਦੇ ਡਾਇਰੈਕਟਰ ਸ. ਸਤਬੀਰ ਸਿੰਘ ਦਾ ਹੋਇਆ ਦੇਹਾਂਤ

ਬਹੁਤ ਹੀ ਦੁੱਖ ਭਰੀ ਖਬਰ Chardhikala Time TV ਗਰੁੱਪ ਦੇ Director ਸ.ਜਗਜੀਤ ਸਿੰਘ ਦਰਦੀ ਦੇ ਛੋਟੇ ਸਪੁੱਤਰ ਅਤੇ ਟਾਈਮ ਟੀ.ਵੀ ਦੇ ਡਾਇਰੈਕਟਰ ਸ.ਸਤਬੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ..ਦੁੱਖ ਭਰੀ ਖੜ੍ਹੀ 'ਚ ਪ੍ਰਮਾਤਮਾ ਉਹਨਾ ਦੇ ਪਰਿਵਾਰ ਨੂੰ ਇਸ ਦੁੱਖ ਤੋਂ ਉੱਭਰਨ ਦੀ ਸ਼ਕਤੀ ਦੇਣ ਤੇ ਉਹਨਾਂ ਨੰੁ ਆਪਣੇ ਚਰਨਾ 'ਚ ਸਥਾਨ ਦੇਣ | ਉਹਨਾਂ ਦੀ ਮ੍ਰਿਤਕ ਦੇਹ  ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਬੀਰ ਜੀ ਦੇ ਸਮਸ਼ਾਨਘਾਟ, ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ। ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ ।

ਪੜ੍ਹੋ ਹੋਰ ਖ਼ਬਰਾਂ :ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ ‘ਚ ਲਿਆ ਆਖ਼ਰੀ ਸਾਹ
ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਤ ਸਿੰਘ ਦਰਦੀ ਨਾਲ ਪੁੱਤਰ ਦੀ ਮੌਤ ਹੋ ਜਾਣ 'ਤੇ ਦੁੱਖ ਸਾਂਝਾ ਕੀਤਾ ਜੋ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ।
ਪੜ੍ਹੋ ਹੋਰ ਖ਼ਬਰਾਂ : ‘ਕੇਸਰੀ’ ਅਤੇ MS ਧੋਨੀ ਫ਼ੇਮ ਅਦਾਕਾਰ ਸੰਦੀਪ ਨਾਹਰ ਨੇ ਲਈ ਆਪਣੀ ਜਾਨ, ਫੇਸਬੁੱਕ ‘ਤੇ live ਹੋ ਦੱਸੀ ਵਜ੍ਹਾ
ਸਦਮੇ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੋਗ ਦੀ ਇਸ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁੱਤਰ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ।

Top News view more...

Latest News view more...

PTC NETWORK