ਛੱਤੀਸਗੜ੍ਹ: ਭਾਰੀ ਬਾਰਿਸ਼ ਕਾਰਨ ਮਕਾਨ ਢਹਿ ਢੇਰੀ, 2 ਲੋਕਾਂ ਦੀ ਮੌਤ, 5 ਜ਼ਖਮੀ

ਛੱਤੀਸਗੜ੍ਹ: ਭਾਰੀ ਬਾਰਿਸ਼ ਕਾਰਨ ਮਕਾਨ ਹੋਏ ਢਹਿ ਢੇਰੀ, 2 ਲੋਕਾਂ ਦੀ ਮੌਤ, 5 ਜ਼ਖਮੀ,ਰਾਏਪੁਰ: ਛੱਤੀਸਗੜ੍ਹ ਦੇ ਜਗਦਲਪੁਰ ਜ਼ਿਲੇ ‘ਚ ਸਵੇਰਸਾਰ ਹੋਈ ਭਾਰੀ ਬਾਰਿਸ਼ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਿਸ ਦੌਰਾਨ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ।

ਮਿਲੀ ਜਾਣਕਾਰੀ ਮੁਤਾਬਕ ਮਦਨ ਮੋਹਨ ਵਾਲੀਆ ਵਾਰਡ ‘ਚ ਇਕ ਮਕਾਨ ਦੀ ਦੀਵਾਰ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਜ਼ਖਮੀ ਹੋ ਗਏ।

ਹੋਰ ਪੜ੍ਹੋ:ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ

ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀਆਂ ਦਾ ਇਲਾਜ ਹਸਪਤਾਲ ‘ਚ ਚੱਲ ਰਿਹਾ ਹੈ।

-PTC News