Advertisment

Petrol Diesel Price: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ

author-image
Riya Bawa
New Update
Petrol Diesel Price: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
Advertisment
Petrol-Diesel Price: ਕੇਂਦਰ ਸਰਕਾਰ (Central government) ਵਲੋਂ ਪੈਟਰੋਲ-ਡੀਜ਼ਲ 'ਤੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਸੀ।  ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰਾਲੇ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ।
Advertisment
Himachal Pradesh govt reduces VAT on petrol and diesel. Check new fuel rates ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਰਾਜ ਸਰਕਾਰਾਂ ਨੇ ਵੀ ਈਂਧਨ 'ਤੇ ਵੈਟ ਘਟਾ ਕੇ ਆਪਣੇ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ। ਇੱਕ ਦਿਨ ਬਾਅਦ, ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਆਮ ਲੋਕਾਂ ਨੂੰ ਬਹੁਤ ਲੋੜੀਂਦੀ ਰਾਹਤ ਪ੍ਰਦਾਨ ਕਰਨ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੂ ਕਟੌਤੀ ਦਾ ਐਲਾਨ ਕੀਤਾ।  ਇਸ ਦੇ ਨਾਲ ਹੀ ਸੂਬਿਆਂ ਵੱਲੋਂ ਵੈਟ ਘਟਾਉਣ ਕਾਰਨ ਹੁਣ ਦੇਸ਼ ਦੇ 17 ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol-Diesel Prices) 100 ਰੁਪਏ ਤੋਂ ਹੇਠਾਂ ਆ ਗਈਆਂ ਹਨ। After Centre Cuts Excise Duty On Petrol And Diesel, Several States Slash Fuel Taxes. Check Here ਵੇਖੋ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸੂਚੀ ਜਿਨ੍ਹਾਂ ਨੇ ਤੇਲ ਦੀਆਂ ਕੀਮਤਾਂ ਘਟਾਈਆਂ ---
Advertisment
ਚੰਡੀਗੜ੍ਹ ਪ੍ਰਸ਼ਾਸਨ ਚੰਡੀਗੜ੍ਹ ਪ੍ਰਸ਼ਾਸਨ ਨੇ 4 ਨਵੰਬਰ ਦੀ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ 'ਚ 7 ਰੁਪਏ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਹਿਮਾਚਲ ਪ੍ਰਦੇਸ਼ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੈਟਰੋਲ 'ਤੇ 2 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 4.60 ਰੁਪਏ ਪ੍ਰਤੀ ਲੀਟਰ ਵੈਲਿਊ ਐਡਿਡ ਟੈਕਸ (ਵੈਟ) ਘਟਾਉਣ ਦਾ ਐਲਾਨ ਕੀਤਾ ਹੈ। ਪਹਾੜੀ ਰਾਜ 'ਚ ਪੈਟਰੋਲ 12 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 17 ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ। ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ 12 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ।
Advertisment
ਜੰਮੂ ਅਤੇ ਕਸ਼ਮੀਰ ਜੰਮੂ-ਕਸ਼ਮੀਰ 'ਚ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪੈਟਰੋਲ 'ਤੇ 24 ਫੀਸਦੀ ਅਤੇ ਡੀਜ਼ਲ 'ਤੇ 16 ਫੀਸਦੀ ਵੈਟ ਲਗਾਇਆ ਜਾਵੇਗਾ ਯੂਪੀ ਤੇ ਗੁਜਰਾਤ ਨੇ ਵੀ ਕੀਮਤਾਂ ਘਟਾਈਆਂ ਉੱਤਰ ਪ੍ਰਦੇਸ਼ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋਵੇਗੀ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬਾ ਸਰਕਾਰ ਵੱਲੋਂ ਪੈਟਰੋਲ 'ਤੇ 2 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਵੀ ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ 7 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ। ਉੜੀਸਾ ਉੜੀਸਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ 3 ਰੁਪਏ ਪ੍ਰਤੀ ਲੀਟਰ ਵੈਲਿਊ ਐਡਿਡ ਟੈਕਸ (ਵੈਟ) ਘਟਾਉਣ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਤੱਟਵਰਤੀ ਰਾਜ ਵਿੱਚ 5 ਨਵੰਬਰ ਦੀ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।   publive-image -PTC News-
petrol-diesel-prices petrol-diesel-price petrol-diesel-prices-in-india
Advertisment

Stay updated with the latest news headlines.

Follow us:
Advertisment