Thu, Apr 25, 2024
Whatsapp

ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟ

Written by  Ravinder Singh -- July 02nd 2022 12:40 PM
ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟ

ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟ

ਅਜਨਾਲਾ : ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਅਜਨਾਲਾ ਦੇ ਕੈਮਿਸਟ ਨੇ ਮੀਟਿੰਗ ਕੀਤੀ। ਅਜਨਾਲਾ ਦੇ ਕੈਮਿਸਟ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ ਵਿੱਚ ਨਿਤਰ ਆਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਬਬਲੀਨ ਕੌਰ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟਦੁਕਾਨਦਾਰਾਂ ਨੇ ਕਿਹਾ ਕਿ ਡਰੱਗ ਇੰਸਪੈਕਟਰ ਬਲਬੀਨ ਕੌਰ ਨਾਲ ਜੋ ਘਟਨਾ ਵਾਪਰੀ ਹੈ, ਉਹ ਗਲਤ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਕੋਈ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਦੀ ਅਜਨਾਲਾ ਡਿਊਟੀ ਦੌਰਾਨ ਨਾ ਤਾਂ ਪੈਸੇ ਦੀ ਕੋਈ ਮੰਗ ਕੀਤੀ ਅਤੇ ਨਾ ਹੀ ਕਿਸੇ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਨਸ਼ਿਆਂ ਵਿਰੁੱਧ ਹਮੇਸ਼ਾ ਸਰਗਰਮ ਰਹੇ ਹਨ। ਉਨ੍ਹਾਂ ਨੇ ਬਬਲੀਨ ਕੌਰ ਨੂੰ ਸਾਜ਼ਿਸ਼ ਵਿੱਚ ਫਸਾਉਣ ਦਾ ਦੋਸ਼ ਲਾਇਆ। ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਛਾਪਾ ਮਾਰਨ ਲਈ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਲਬੀਨ ਕੌਰ ਦੇ ਘਰ ਪਹੁੰਚੀ ਸੀ। ਇਸ ਦੌਰਾਨ ਪੁਲਿਸ ਨੇ ਉਸ ਦੀ ਘਰ ਵਿੱਚ ਭਾਲ ਕੀਤੀ, ਪਰ ਉਹ ਨਹੀਂ ਮਿਲੀ ਸੀ। ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਲੁਕੀ ਹੋਈ ਸੀ। ਸੂਚਨਾ ਮਿਲਣ ਉਤੇ ਪੁਲਿਸ ਯੂਨੀਵਰਸਿਟੀ ਪੁੱਜੀ ਤੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੱਸ ਦਈਏ ਕਿ ਬਬਲੀਨ ਕੌਰ 'ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ ਸੀ। -PTC News ਇਹ ਵੀ ਪੜ੍ਹੋ : ਸਪਾਈਸਜੈੱਟ ਉਡਾਨ ਦੀ ਦਿੱਲੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ


Top News view more...

Latest News view more...