Tue, Apr 30, 2024
Whatsapp

ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

Written by  Shanker Badra -- February 15th 2020 02:45 PM
ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ:ਚੇਨਈ : ਤਾਮਿਲਨਾਡੂ ਦੇ ਚੇਨਈ 'ਚ ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਕੌਮੀ ਨਾਗਰਿਕਤਾ ਰਜਿਸਟਰ (NRC) ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਓਥੇ ਕੱਲ੍ਹ ਰਾਤੀਂ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਹੋਈ ਸੀ। ਇਸ ਹੱਥੋਪਾਈ ਤੋਂ ਬਾਅਦ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਸੀ। [caption id="attachment_389249" align="aligncenter" width="300"]Chennai Police lathicharge protesters demonstrating against CAA, NRC in Washermanpet,Over 100 protesters Arrested ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ[/caption] ਚੈਨਈ 'ਚ 14 ਫਰਵਰੀ ਨੂੰ ਸੀਏਏ ਤੇ ਐੱਨਆਰਸੀ ਖ਼ਿਲਾਫ਼ ਵਿਰੋਧ ਕਰ ਰਹੇ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਨੇ 14 ਫਰਵਰੀ ਦੀ ਸ਼ਾਮ ਚੈਨਈ ਦੇ ਵਾਸ਼ਰਮੈਨਪੇਟ 'ਚ ਨਾਗਰਿਕਤਾ ਸੋਧ ਕਾਨੂੰਨ ਤੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਸ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਹੱਥੋਪਾਈ ਤੋਂ ਬਾਅਦ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਸੀ। [caption id="attachment_389248" align="aligncenter" width="300"]Chennai Police lathicharge protesters demonstrating against CAA, NRC in Washermanpet,Over 100 protesters Arrested ਚੈਨਈ 'ਚ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ, 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ[/caption] ਉੱਥੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ 'ਚ ਇਕੱਠੇ ਹੋਏ ਸਨ ਤੇ ਉਹ ਵਿਰੋਧ ਪ੍ਰਦਰਸ਼ਨ ਦੌਰਾਨ ਸੀਏਏ ਤੇ ਐੱਨਆਰਸੀ ਖ਼ਿਲਾਫ਼ ਨਾਅਰੇ ਲੱਗਾ ਰਹੇ ਸਨ। ਇਸ ਤੋਂ ਬਾਅਦ ਜਦੋਂ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡਸ ਤੋਂ ਅੱਗੇ ਵਧਣ ਲੱਗੇ ਤਾਂ  ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋਈ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ ਕਰਨ ਲਈ ਬੈਟਨ ਚਾਰਜ ਦਾ ਸਹਾਰਾ ਲਿਆ। -PTCNews


Top News view more...

Latest News view more...