ਵਿਆਹ ਤੋਂ ਕੁਝ ਦਿਨ ਪਹਿਲਾਂ ਟੁੱਟਿਆ ਰਿਸ਼ਤਾ, ਲੜਕੀ ਨੇ ਮੌਤ ਨੂੰ ਲਾਇਆ ਗਲੇ

Suicide

ਵਿਆਹ ਤੋਂ ਕੁਝ ਦਿਨ ਪਹਿਲਾਂ ਟੁੱਟਿਆ ਰਿਸ਼ਤਾ, ਲੜਕੀ ਨੇ ਮੌਤ ਨੂੰ ਲਾਇਆ ਗਲੇ,ਚੇਤਨਪੁਰਾ: ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਚੇਤਨਪੁਰਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਲੜਕੀ ਵੱਲੋਂ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪਿਤਾ ਗੁਰਨਾਮ ਸਿੰਘ ਨੇ ਇਕ ਵਿਅਕਤੀ ‘ਤੇ ਲੜਕੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਕਥਿਤ ਦੋਸ਼ ਲਾਏ ਹਨ।

Suicideਲੜਕੀ ਦੇ ਪਿਤਾ ਮੁਤਾਬਕ ਲੜਕੀ ਦਾ ਰਿਸ਼ਤਾ ਗੁਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੀਚਾ ਭਕਨਾ ਨਾਲ ਹੋਇਆ ਸੀ। ਇੱਕ ਵਿਅਕਤੀ ਨੇ ਲੜਕੀ ਦੇ ਸਹੁਰਾ ਪਰਿਵਾਰ ਨੂੰ ਝੂਠੀਆਂ ਗੱਲਾਂ ਦੱਸੀਆਂ, ਜਿਸ ਕਾਰਨ ਉਨ੍ਹਾਂ ਮੇਰੀ ਲੜਕੀ ਦਾ ਰਿਸ਼ਤਾ ਛੱਡ ਦਿੱਤਾ।

ਹੋਰ ਪੜ੍ਹੋ: ਸਮਾਣਾ ‘ਚ ਨਾਬਾਲਗ ਲੜਕੀ ਨਾਲ ਹੋਇਆ ਜਬਰ-ਜਨਾਹ ,ਦੋਸ਼ੀ ਫਰਾਰ

Suicideਜਿਸ ਤੋਂ ਬਾਅਦ ਲੜਕੀ ਨੇ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਪੁਲਿਸ ਵਲੋਂ 174 ਦੀ ਕਾਰਵਾਈ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ।

Suicideਉਧਰ ਇਸ ਮਾਮਲੇ ‘ਚ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਲੋਕਾਂ ਨੇ ਪਿੰਡ ਚੇਤਨਪੁਰਾ ਵਿਖੇ ਲਾਸ਼ ਸੜਕ ‘ਤੇ ਰੱਖ ਕੇ ਲੰਮਾ ਸਮਾਂ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

-PTC News