Mon, Mar 27, 2023
Whatsapp

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

Written by  Shanker Badra -- October 06th 2021 05:14 PM
ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਲਖਨਊ : ਰਾਹੁਲ ਗਾਂਧੀ ਨਾਲ ਉੱਤਰ ਪ੍ਰਦੇਸ਼ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਪਿਛਲੇ ਐਤਵਾਰ ਦੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਨੇ 50-50 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਲਖੀਮਪੁਰ ਖੇੜੀ ਜਾਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ ਲਖਨਊ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਹੱਤਿਆ ਕਰ ਦਿੱਤੀ ਗਈ ਹੈ, ਪੰਜਾਬ ਸਰਕਾਰ ਉਨ੍ਹਾਂ ਨਾਲ ਹੈ। ਸਾਡੀ ਸਰਕਾਰ ਲਖੀਮਪੁਰ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦੇਵੇਗੀ।

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਚੰਨੀ ਨਾਲ ਲਖਨਊ ਪਹੁੰਚੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਵੀ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ, “ਜਿਸ ਤਰ੍ਹਾਂ ਜਨਰਲ ਡਾਇਰ ਨੇ ਜਲਿਆਂਵਾਲਾ ਬਾਗ ਵਿੱਚ ਗੋਲੀਬਾਰੀ ਕੀਤੀ ਅਤੇ ਨਿਰਦੋਸ਼ ਲੋਕਾਂ ਨੂੰ ਮਾਰਿਆ, ਉਸੇ ਤਰ੍ਹਾਂ ਸੱਤਾਧਾਰੀ ਭਾਜਪਾ ਨੇ ਲੋਕਤੰਤਰੀ ਪ੍ਰਣਾਲੀ ਦਾ ਮਜ਼ਾਕ ਉਡਾਇਆ ਹੈ।

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਉਨਾਂ ਕਿਹਾ ਕਿ ਇਹ ਤਾਨਾਸ਼ਾਹੀ ਕੰਮ ਨਹੀਂ ਕਰੇਗੀ। ਸਾਰੇ ਕਿਸਾਨ ਨਾਰਾਜ਼ ਹਨ ਅਤੇ ਪੂਰਾ ਦੇਸ਼ ਉਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਨੂੰ ਲੈ ਕੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯੂਪੀ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ। ਉਸਨੇ ਕਿਹਾ ਹੈ ਕਿ ਯੂਪੀ ਵਿੱਚ ਕਿਸਾਨਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

-PTCNews

Top News view more...

Latest News view more...