11ਵੀਂ ਜਮਾਤ ਦੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ, ਹੋਸਟਲ ਸੁਪਰਡੈਂਟ ਸਸਪੈਂਡ

Child

11ਵੀਂ ਜਮਾਤ ਦੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ, ਹੋਸਟਲ ਸੁਪਰਡੈਂਟ ਸਸਪੈਂਡ,ਨਵੀਂ ਦਿੱਲੀ: ਛੱਤੀਸਗੜ੍ਹ ਦੇ ਦੰਤੇਵਾੜਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ, ਇਥੇ ਇੱਕ 11ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਹੋਸਟਲ ਵਿਚ ਬੱਚੇ ਨੂੰ ਜਨਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਚਾ ਮਰਿਆ ਹੋਇਆ ਸੀ।

ਇਸ ਘਟਨਾ ਦੇ ਸਾਹਮਣੇ ਆਉਣ ਮਗਰੋਂ ਪੂਰੇ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡ ਦੇ ਹੀ ਇਕ ਲੜਕੇ ਨਾਲ ਰਿਲੇਸ਼ਨ ‘ਚ ਸੀ।ਇਸ ਮਾਮਲੇ ਤੋਂ ਬਾਅਦ ਹੋਸਟਲ ਸੁਪਰਡੈਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ: ਪੰਜਾਬ ‘ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ, ਹਸਪਤਾਲਾਂ ‘ਚ ਵਧਾਈ ਮਰੀਜ਼ਾਂ ਦੀ ਗਿਣਤੀ, ਪੜ੍ਹੋ ਪੂਰੀ ਖਬਰ

ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਵਿਦਿਆਰਥਣ ਦੀ ਸਿਹਤ ਖਰਾਬ ਹੋਣ ਦੀ ਗੱਲ ਕਹਿ ਕੇ ਉਸ ਨੂੰ ਬੁਖਾਰ ਦੀ ਦਵਾਈ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਜਦੋਂ ਦੇਰ ਰਾਤ ਹਾਲਤ ਹੋਰ ਵਿਗੜ ਗਈ ਤਾਂ ਉਸ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ।

ਅੱਗੇ ਦੀ ਜਾਂਚ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਸਕੂਲ ਪ੍ਰਸ਼ਾਸਨ ਨੇ ਮਰੇ ਹੋਏ ਬੱਚੇ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ।

-PTC News