ਮੁੱਖ ਖਬਰਾਂ

ਛੱਤੀਸਗੜ੍ਹ : ਸੁਕਮਾ 'ਚ CRPF ਜਵਾਨ ਨੇ ਆਪਣੇ ਸਾਥੀਆਂ 'ਤੇ ਚਲਾਈ ਗੋਲੀ, 4 ਦੀ ਮੌਤ, 3 ਜ਼ਖਮੀ

By Shanker Badra -- November 08, 2021 11:11 am -- Updated:Feb 15, 2021

ਸੁਕਮਾ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਇੱਕ ਕੈਂਪ ਵਿੱਚ ਇੱਕ ਜਵਾਨ ਨੇ ਆਪਣੇ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ 'ਚ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ।

ਛੱਤੀਸਗੜ੍ਹ : ਸੁਕਮਾ 'ਚ CRPF ਜਵਾਨ ਨੇ ਆਪਣੇ ਸਾਥੀਆਂ 'ਤੇ ਚਲਾਈ ਗੋਲੀ, 4 ਦੀ ਮੌਤ, 3 ਜ਼ਖਮੀ

ਰਾਜ ਦੇ ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਸੋਮਵਾਰ ਨੂੰ ਦੱਸਿਆ ਕਿ ਜਵਾਨ ਰਿਤੇਸ਼ ਰੰਜਨ ਨੇ ਸੁਕਮਾ ਜ਼ਿਲ੍ਹੇ ਦੇ ਮਰਾਇਗੁਡਾ ਥਾਣਾ ਖੇਤਰ ਦੇ ਅਧੀਨ ਲਿੰਗਨਾਪੱਲੀ ਪਿੰਡ ਵਿੱਚ ਸਥਿਤ ਸੀਆਰਪੀਐਫ ਦੀ 50ਵੀਂ ਬਟਾਲੀਅਨ ਦੇ ਕੈਂਪ ਵਿੱਚ ਆਪਣੇ ਸਾਥੀਆਂ 'ਤੇ ਗੋਲੀਬਾਰੀ ਕੀਤੀ ਹੈ।

ਛੱਤੀਸਗੜ੍ਹ : ਸੁਕਮਾ 'ਚ CRPF ਜਵਾਨ ਨੇ ਆਪਣੇ ਸਾਥੀਆਂ 'ਤੇ ਚਲਾਈ ਗੋਲੀ, 4 ਦੀ ਮੌਤ, 3 ਜ਼ਖਮੀ

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਚਾਰ ਜਵਾਨਾਂ ਧਨਜੀ, ਰਾਜੀਬ ਮੰਡਲ, ਰਾਜਮਣੀ ਕੁਮਾਰ ਯਾਦਵ ਅਤੇ ਧਰਮਿੰਦਰ ਕੁਮਾਰ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਜਵਾਨ ਧਨੰਜੈ ਕੁਮਾਰ ਸਿੰਘ, ਧਰਮਾਤਮਾ ਕੁਮਾਰ ਅਤੇ ਮਲਯ ਰੰਜਨ ਮਹਾਰਾਣਾ ਜ਼ਖ਼ਮੀ ਹੋ ਗਏ ਹਨ। ਸੁੰਦਰਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਅੱਜ ਤੜਕੇ ਕਰੀਬ 3.15 ਵਜੇ ਜਵਾਨ ਰਿਤੇਸ਼ ਨੇ ਝਗੜੇ ਤੋਂ ਬਾਅਦ ਆਪਣੀ ਏ.ਕੇ.-47 ਰਾਈਫਲ ਨਾਲ ਹੋਰ ਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਛੱਤੀਸਗੜ੍ਹ : ਸੁਕਮਾ 'ਚ CRPF ਜਵਾਨ ਨੇ ਆਪਣੇ ਸਾਥੀਆਂ 'ਤੇ ਚਲਾਈ ਗੋਲੀ, 4 ਦੀ ਮੌਤ, 3 ਜ਼ਖਮੀ

ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹੋਰ ਜਵਾਨ ਅਤੇ ਅਧਿਕਾਰੀ ਉਥੇ ਪਹੁੰਚ ਗਏ। ਅਧਿਕਾਰੀਆਂ ਅਤੇ ਜਵਾਨਾਂ ਨੇ ਦੋਸ਼ੀ ਜਵਾਨ ਨੂੰ ਫੜ ਲਿਆ ਅਤੇ ਜ਼ਖਮੀ ਜਵਾਨਾਂ ਨੂੰ ਤੇਲੰਗਾਨਾ ਦੇ ਭਦਰਚਲਮ ਜ਼ਿਲ੍ਹੇ ਦੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਚਾਰ ਜਵਾਨਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਤਿੰਨ ਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
-PTCNews

  • Share