Chhattisgarh Raipur Bus Accident: ਛੱਤੀਸਗੜ੍ਹ ਦੇ ਦੁਰਗ ’ਚ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗ ਗਈ।ਮਿਲੀ ਜਾਣਕਾਰੀ ਮੁਤਾਬਿਕ ਰਾਏਪੁਰ-ਦੁਰਗ ਰੋਡ 'ਤੇ ਮੰਗਲਵਾਰ ਰਾਤ ਕਰਮਚਾਰੀਆਂ ਨਾਲ ਭਰੀ ਬੱਸ 50 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਦੁਰਗ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ 12 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ 14 ਮੌਤਾਂ ਹੋਣ ਦੀ ਖਬਰ ਸੀ।ਮਿਲੀ ਜਾਣਕਾਰੀ ਮੁਤਾਬਿਕ ਬੱਸ ਵਿੱਚ 40 ਲੋਕ ਸਵਾਰ ਸਨ। ਦੱਸ ਦੇਈਏ ਕਿ ਦੁਰਗ ਵਿੱਚ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਛੱਤੀਸਗੜ੍ਹ ਦੇ ਸੀਐਮ ਵਿਸ਼ਨੂੰ ਦੇਵ ਸਹਾਏ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।ਪੀਐਮ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।ਇਹ ਵੀ ਪੜ੍ਹੋ: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ