Wed, Apr 24, 2024
Whatsapp

Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ

Written by  Shanker Badra -- November 22nd 2021 06:40 PM
Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ

Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ

ਰਾਏਪੁਰ : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੋਮਵਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਤੇ ਕ੍ਰਮਵਾਰ 2% ਅਤੇ 1% ਵੈਟ ਘਟਾਉਣ ਦਾ ਐਲਾਨ ਕੀਤਾ। ਸੀਐਮਓ ਛੱਤੀਸਗੜ੍ਹ ਨੇ ਇੱਕ ਟਵੀਟ ਵਿੱਚ ਇਸ ਫੈਸਲੇ ਦਾ ਐਲਾਨ ਕੀਤਾ। ਪੰਜਾਬ ਅਤੇ ਰਾਜਸਥਾਨ ਤੋਂ ਬਾਅਦ ਛੱਤੀਸਗੜ੍ਹ ਕਾਂਗਰਸ ਸ਼ਾਸਿਤ ਤੀਜਾ ਸੂਬਾ ਹੈ। [caption id="attachment_551016" align="aligncenter" width="300"] Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ[/caption] ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਕੁੱਲ 1000 ਕਰੋੜ ਦਾ ਨੁਕਸਾਨ ਹੋਵੇਗਾ। ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਪੈਟਰੋਲੀਅਮ ਪਦਾਰਥਾਂ 'ਤੇ ਵੈਟ ਦੀ ਦਰ ਨੂੰ ਘਟਾਉਣ ਦਾ ਫੈਸਲਾ ਅੱਜ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਪ੍ਰਧਾਨਗੀ 'ਚ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਲਿਆ ਗਿਆ ਹੈ। [caption id="attachment_551015" align="aligncenter" width="275"] Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ[/caption] ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ 1 ਰੁਪਏ ਘਟਾਏ ਜਾਣ ਤੋਂ ਬਾਅਦ ਲਿਆ ਗਿਆ ਹੈ। ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ ਮੰਤਰੀ ਟੀ.ਐੱਸ.ਸਿੰਘਦੇਓ ਨੇ ਕਿਹਾ ਸੀ ਕਿ ਸੂਬੇ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੈਟ ਘਟਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਲੋਕ ਘੱਟ ਕੀਮਤਾਂ ਦਾ ਫਾਇਦਾ ਉਠਾ ਸਕਣ। [caption id="attachment_551017" align="aligncenter" width="300"] Petrol Diesel Price : ਛੱਤੀਸਗੜ੍ਹ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ , ਸਸਤਾ ਕੀਤਾ ਪੈਟਰੋਲ -ਡੀਜ਼ਲ[/caption] ਇਸ ਤੋਂ ਪਹਿਲਾਂ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨੇ ਤੇਲ 'ਤੇ ਐਕਸਾਈਜ਼ ਡਿਊਟੀ 'ਚ ਵਾਧਾ ਵਾਪਸ ਲੈ ਲਿਆ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 60 ਰੁਪਏ ਤੱਕ ਦੀ ਕਮੀ ਆ ਸਕਦੀ ਹੈ। ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਦੱਸਿਆ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੱਲੋਂ ਛੱਤੀਸਗੜ੍ਹ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਮੀਟਿੰਗ ਦੌਰਾਨ ਪੈਟਰੋਲ 'ਤੇ ਵੈਟ ਇੱਕ ਫ਼ੀਸਦੀ ਅਤੇ ਡੀਜ਼ਲ 'ਤੇ ਦੋ ਫ਼ੀਸਦੀ ਵੈਟ ਘਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ। -PTCNews


Top News view more...

Latest News view more...