Sat, Apr 27, 2024
Whatsapp

ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

Written by  Shanker Badra -- February 16th 2019 09:45 PM
ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ

ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ:ਅੰਮ੍ਰਿਤਸਰ : ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਕੱਲ ਨੂੰ ਹੋਣ ਜਾ ਰਹੀਆਂ ਹਨ।ਜਿਸ ਵਿੱਚ ਇੱਕ ਪ੍ਰਧਾਨ, 2 ਵਾਈਸ ਪ੍ਰਧਾਨ, 2 ਆਨਰੇਰੀ ਸਕੱਤਰ ਅਤੇ ਇਕ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਪੈਣਗੀਆਂ।ਇਸ ਦੌਰਾਨ ਕੁੱਲ 403 ਮੈਂਬਰ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ। [caption id="attachment_257673" align="aligncenter" width="225"]Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ[/caption] ਦੱਸ ਦੇਈਏ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਜਨਰਲ ਆਮ ਚੋਣਾਂ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। [caption id="attachment_257672" align="aligncenter" width="225"]Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ[/caption] ਜ਼ਿਕਰਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ 2 ਦਸੰਬਰ ਨੂੰ ਹੋਣੀਆਂ ਸਨ ਪਰ ਇੱਕ ਮੈਂਬਰ ਵੱਲੋਂ ਇੱਥੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀ ਅਦਾਲਤ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੋਸ਼ ਲਾਇਆ ਸੀ ਕਿ ਵੋਟਰ ਸੂਚੀਆਂ ਵਿਚ ਬੋਗਸ ਵੋਟਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਵਿਚ ਮਰੇ ਹੋਏ ਵਿਅਕਤੀਆਂ ਦੇ ਨਾਵਾਂ ‘ਤੇ ਬਣੀਆਂ ਗਲਤ ਵੋਟਾਂ ਵੀ ਸ਼ਾਮਲ ਹਨ। [caption id="attachment_257671" align="aligncenter" width="300"]Chief Khalsa Diwan Amritsar General elections Tomorrow ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਆਮ ਚੋਣਾਂ ਹੋਣਗੀਆਂ ਕੱਲ[/caption] ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਵੇਖਦਿਆਂ ਦੋ ਦਸੰਬਰ ਨੂੰ ਹੋਣ ਵਾਲੀ ਚੋਣ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ।ਇਸ ਮਗਰੋਂ ਦੀਵਾਨ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ‘ਚ 17 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ। -PTCNews


Top News view more...

Latest News view more...