Sat, May 4, 2024
Whatsapp

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

Written by  Jashan A -- March 18th 2020 08:26 PM
ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਨੂੰ ਸਮਾਗਮਾਂ ਦੌਰਾਨ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ ਸੂਬੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਕੱਲ ਤੋਂ ਸ਼ੁਰੂਆਤ ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ੍ਹ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ ਲਈ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ। ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਲੜੀਵਾਰ ਸਮੀਖਿਆ ਮੀਟਿੰਗਾਂ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਕੋ ਇਕ ਪੁਸ਼ਟੀ ਕੀਤੇ ਮਾਮਲੇ ਨਾਲ ਪੰਜਾਬ ਹੁਣ ਤੱਕ ਸੁਰੱਖਿਅਤ ਹੈ, ਪਰ ਵਿਸ਼ਵ ਪੱਧਰ 'ਤੇ ਫੈਲ ਰਹੀ ਇਸ ਮਹਾਂਮਾਰੀ ਨੂੰ ਦੇਖਦਿਆਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾ ਸਕਦੀ। ਹੋਰ ਪੜ੍ਹੋ: ਮੁੱਖ ਮੰਤਰੀ ਨੇ ਸਰਕਾਰ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੰਤਰੀਆਂ ਨੂੰ ਕਾਰਜ ਯੋਜਨਾ ਉਲੀਕਣ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਜ਼ਮਾਨਤ ਦੇਣ ਅਤੇ ਜੇਲ੍ਹ ਵਿੱਚ ਕਾਫੀ ਸਮਾਂ ਬਿਤਾਉਣ ਵਾਲੇ ਦੋਸ਼ੀਆਂ ਨੂੰ ਪੈਰੋਲ ਦੇਣ 'ਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਉਣ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਤਮ ਫੈਸਲਾ ਅਦਾਲਤਾਂ 'ਤੇ ਨਿਰਭਰ ਹੈ ਅਤੇ ਸੂਬੇ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਉਠਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਬਹੁਤ ਸਾਰੇ ਦੇਸ਼ਾਂ ਵਿੱਚ ਇੱਕ ਮਹਾਂਮਾਰੀ ਦੇ ਰੂਪ ਵਿੱਚ ਫੈਲ ਰਿਹਾ ਹੈ ਅਤੇ ਭਾਰਤ ਵਿੱਚ ਵੀ ਇਸ ਦਾ ਖਤਰਾ ਪੈਦਾ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਲਪੇਟ 'ਚ ਆਏ ਮੁਲਕਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਦੀ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 116 ਸੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਮਿੱਡ-ਡੇਅ ਮੀਲ ਮੁਹੱਈਆ ਕਰਵਾਉਣ ਜਾਂ ਇਸ ਦੇ ਬਦਲ ਵਜੋਂ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਨੂੰ ਵੀ ਵਿਚਾਰ ਰਹੀ ਹੈ ਭਾਵੇਂ ਹੁਣ ਤਕ ਅਜਿਹੀ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ। ਲੋਕਾਂ ਨੂੰ ਵੱਡੇ ਇਕੱਠਾਂ ਤੋਂ ਦੂਰ ਰਹਿਣ ਅਤੇ ਸਮਾਗਮਾਂ ਵਿੱਚ 50 ਵਿਅਕਤੀਆਂ ਜਾਂ ਇਸ ਤੋਂ ਘੱਟ ਇਕੱਠ ਕਰਨ ਸਬੰਧੀ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕੋਰੋਨਾ ਵਾਈਰਸ ਦੇ ਵਧ ਰਹੇ ਖਤਰੇ ਨੂੰ ਘੱਟ ਕਰਨ ਲਈ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਗਮਾਂ ਦੌਰਾਨ ਇਕੱਠ ਨੂੰ 50 ਜਾਂ ਇਸ ਤੋਂ ਘੱਟ ਵਿਅਕਤੀਆਂ ਤੱਕ ਹੀ ਸੀਮਤ ਰੱਖਣ। ਬਜ਼ੁਰਗਾਂ ਅਤੇ ਰੋਗਾਂ ਤੋਂ ਲੜਨ ਦੀ ਘੱਟ ਸਮਰੱਥਾ ਵਾਲੇ ਲੋਕਾਂ ਵਿੱਚ ਕੋਵਿਡ-19 ਕਾਰਨ ਵੱਧ ਮੌਤ ਦਰ ਨੂੰ ਦੇਖਦਿਆਂ ਉਨ੍ਹਾਂ ਅਜਿਹੇ ਲੋਕਾਂ ਨੂੰ ਵੱਧ ਤੋਂ ਵੱਧ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਾਇਰਸ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਦੀ ਵੀ ਅਪੀਲ ਕੀਤੀ। ਇਸ ਸਮੱਸਿਆ ਨਾਲ ਨਜਿੱਠਣ ਵਿਚ ਲੱਗੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਕੋਲ ਹਾਲਾਤ ਨਾਲ ਨਜਿੱਠਣ ਲਈ ਢੁਕਵੇਂ ਸਾਧਨ ਅਤੇ ਦਵਾਈਆਂ ਉਪਲਬਧ ਹਨ। ਉਹਨਾਂ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਗਿਆਨ ਸਾਗਰ ਮੈਡੀਕਲ ਕਾਲਜ, ਰਾਜਪੁਰਾ ਦੇ ਸਾਰੇ ਹੋਸਟਲ ਵਿੱਚ ਕੁੱਲ 1700 ਬੈੱਡ ਉਪਲਬਧ ਹਨ। -PTC News


  • Tags

Top News view more...

Latest News view more...