ਮੁੱਖ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨੂੰ ਅਪੀਲ, ਕਿਹਾ-ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ

By Pardeep Singh -- June 13, 2022 1:07 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡੀ ਅਪੀਲ ਕਰਦੇ ਕਿਹਾ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ। ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਭਗਵੰਤ ਮਾਨ ਨੇ  ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਸੁਚੇਤ ਹੋਈਏ ਅਤੇ ਪਾਣੀ ਤੇ ਧਰਤੀ ਬਚਾਈਏ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਭਲਕੇ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਇਸ ਕਰਕੇ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ। ਮਾਨ ਦਾ ਕਹਿਣਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖਤਰਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਏਸ਼ੀਆਈ ਗੇਮਾਂ ਵਿੱਚ ਗੋਲਡ ਮੈਡਲ ਜੇਤੂ ਹਰੀ ਚੰਦ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਹਰੀ ਚੰਦ ਦੀ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ..ਭਾਰਤੀ ਅਥਲੈਟਿਕਸ ਦੀ ਸ਼ਾਨ ਰਹੇ ਹਮੇਸ਼ਾ ਆਪਣੇ ਖੇਡ ਲਈ ਯਾਦ ਕੀਤੇ ਜਾਣਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਨਗੇ..ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ।

ਇਹ ਵੀ ਪੜ੍ਹੋ:ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਮੰਗਾਂ ਨੂੰ ਲੈ ਕੇ 20 ਜੂਨ ਨੂੰ ਮੁੱਖ ਮੰਤਰੀ ਮਾਨ ਦੇ ਘਰ ਦਾ ਕਰਨਗੇ ਘਿਰਾਓ

-PTC News

  • Share