Advertisment

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰ ਪ੍ਰਾਈਵੇਟ ਸਕੂਲਾਂ 'ਤੇ ਵਿੱਢੀ ਕਾਰਵਾਈ

author-image
ਜਸਮੀਤ ਸਿੰਘ
Updated On
New Update
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰ ਪ੍ਰਾਈਵੇਟ ਸਕੂਲਾਂ 'ਤੇ ਵਿੱਢੀ ਕਾਰਵਾਈ
Advertisment
ਚੰਡੀਗੜ੍ਹ, 9 ਅਪ੍ਰੈਲ 2022: ਪੰਜਾਬ 'ਚ ਮਹਿੰਗੀ ਸਿੱਖਿਆ ਤੋਂ ਪਰੇਸ਼ਾਨ ਮਾਪਿਆਂ ਲਈ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਭਗਵੰਤ ਮਾਨ ਨੇ ਇਸ ਸੈਸ਼ਨ ਤੋਂ ਤੁਰੰਤ ਪ੍ਰਭਾਵ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਵਾਧੇ 'ਤੇ ਰੋਕ ਲਗਾ ਦਿੱਤੀ ਸੀ।
Advertisment
publive-image ਇਹ ਵੀ ਪੜ੍ਹੋ: ਹਿਮਾਚਲ 'ਚ 'ਆਪ' ਨੂੰ ਵੱਡਾ ਝਟਕਾ, ਸੂਬਾ ਪ੍ਰਧਾਨ ਅਨੂਪ ਕੇਸਰੀ ਭਾਜਪਾ 'ਚ ਸ਼ਾਮਲ  ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਪ੍ਰਾਈਵੇਟ ਸਕੂਲ ਬੱਚਿਆਂ ਨੂੰ ਕਿਸੇ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਨਹੀਂ ਕਹੇਗਾ। ਪਰ ਇਨ੍ਹਾਂ ਸਾਰੇ ਹੁਕਮਾਂ ਦਾ ਪ੍ਰਾਈਵੇਟ ਅਦਾਰਿਆਂ ਨੂੰ ਕੋਈ ਬਹੁਤਾ ਫਰਕ ਨਹੀਂ ਪਿਆ, ਜਿਸ ਤੋਂ ਬਾਅਦ ਹੁਣ ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਪੈਂਦੇ 419 ਸਕੂਲਾਂ ਦੀ ਜਾਂਚ ਕੀਤੀ ਜਾਵੇਗੀ। ਇਹ ਜਾਂਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦੇ ਹੁਕਮਾਂ ’ਤੇ ਹੋਵੇਗੀ। publive-image ਜਾਂਚ ਵਿੱਚ ਸਬੂਤਾਂ ਸਮੇਤ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਜਾਂਚ ਟੀਮ ਵਿੱਚ 17 ਪ੍ਰਿੰਸੀਪਲ ਅਤੇ ਹੈੱਡਮਾਸਟਰ ਹੋਣਗੇ ਅਤੇ ਸਾਰੇ ਸਕੂਲਾਂ ਤੋਂ 15 ਤਰ੍ਹਾਂ ਦੇ ਮਾਪਦੰਡਾਂ ਦੇ ਅਧਾਰ 'ਤੇ ਜਾਂਚ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਪੰਜਾਬ ਨੂੰ ਲੈ ਕੇ ਹਰਿਆਣਾ ਦੇ ਬਿਜਲੀ ਮੰਤਰੀ ਦਾ ਅਰਵਿੰਦ ਕੇਜਰੀਵਾਲ 'ਤੇ ਵੱਡਾ ਸ਼ਬਦੀ ਹਮਲਾ publive-image ਜਿਸ ਵਿੱਚ 2022-23 ਲਈ ਸਾਲਾਨਾ ਫੀਸ, ਟਿਊਸ਼ਨ ਫੀਸ ਸਮੇਤ ਹਰ ਤਰ੍ਹਾਂ ਦੇ ਚਾਰਜ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਇੱਕ ਹਫ਼ਤੇ ਵਿੱਚ ਜਾਂਚ ਟੀਮ ਨੂੰ ਆਪਣੀ ਰਿਪੋਰਟ ਸੌਂਪਣੀ ਹੋਵੇਗੀ। publive-image -PTC News-
punjab-government bhagwant-mann punjabi-news punjab-school-education-board private-schools
Advertisment

Stay updated with the latest news headlines.

Follow us:
Advertisment