Advertisment

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

author-image
Ravinder Singh
Updated On
New Update
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ
Advertisment
ਚੰਡੀਗੜ੍ਹ : ਕਾਮਨਵੈਲਥ ਖੇਡਾਂ 2022 'ਚ ਪੰਜਾਬ ਦਾ ਨਾਮ ਰੁਸ਼ਨਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਸਮਾਗਮ ਕਰਵਾਇਆ ਗਿਆ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਕਦ ਇਨਾਮਾਂ ਨਾਲ ਇਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਖੇਡਾਂ ਨੂੰ ਪ੍ਰਫੁਲੱਤ ਕਰਨ ਦੀ ਗੱਲ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਪਿੱਛੇ ਨਹੀਂ ਰਹਿਣ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਨਾਮ ਰੁਸ਼ਨਾਉਣ ਵਾਲੇ ਹਰ ਸ਼ਖਸ ਉਤੇ ਉਨ੍ਹਾਂ ਨੂੰ ਮਾਣ ਹੈ।
Advertisment
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨਖਿਡਾਰੀਆਂ ਦਾ ਸਵਾਗਤ ਕਰਨਾ ਸਾਡਾ ਫਰਜ਼ ਹੈ ਅਤੇ ਅਸੀਂ ਇਸ ਨੂੰ ਨਿਭਾਅ ਰਹੇ ਹਾਂ। ਦੇਸ਼ ਵਿਚ ਖੇਡ ਸਹੂਲਤਾਂ ਨਾ ਹੋਣ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ। ਦੇਸ਼ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਦੀ ਜ਼ਰੂਰਤ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੋਈ ਸਮਾਂ ਸੀ ਪੰਜਾਬ ਭਾਰਤ ਵਿਚੋਂ ਪਹਿਲੇ ਨੰਬਰ ਉਤੇ ਸੀ ਅਤੇ ਹੁਣ ਵੀ ਪੰਜਾਬ ਨੂੰ ਨੰਬਰ ਇਕ ਉਤੇ ਲਿਆਂਦਾ ਜਾਵੇਗਾ ਜਿਸ ਲਈ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਰਾਜਾ ਵੜਿੰਗ ਨੂੰ ਸਲਾਹ- ਊਰਜਾ ਬਰਬਾਦ ਨਾ ਕਰੋ ,ਪੰਜਾਬ ਦੇ ਬਾਕੀ ਮੁੱਦਿਆਂ 'ਤੇ ਵੀ ਸਾਨੂੰ ਲੜਨਾ ਚਾਹੀਦੈ ਸਪੋਰਟਸ ਨੀਤੀ ਅਨੁਸਾਰ ਕੈਸ਼ ਐਵਾਰਡ ਖਿਡਾਰੀਆਂ ਨੂੰ ਦਿੱਤਾ ਜਾਵੇਗਾ। ਕੁੱਲ 23 ਖਿਡਾਰੀਆਂ ਨੂੰ ਕੈਸ਼ ਐਵਾਰਡ ਦਿੱਤਾ ਜਾਵੇਗਾ। ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਬਰਮਿੰਘਮ ਵਿੱਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਮੈਡਲ ਜਿੱਤੇ। (Individual 4 ਮੈਡਲ) ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਮੈਡਲ ਜਿੱਤਿਆ।
Advertisment
ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ ਸੀ। publive-image -PTC News  -
latestnews honour punjabnews commonwealthgames bhagwantmann players chiefminister sportsminister gurmeetsinghmeethayer
Advertisment

Stay updated with the latest news headlines.

Follow us:
Advertisment