ਮੁੱਖ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਜ਼-5 'ਚ ਬਣਾਏ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾ

By Ravinder Singh -- July 23, 2022 3:20 pm -- Updated:July 23, 2022 4:31 pm

ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਹਾਲੀ ਦੇ ਫੇਜ਼-5 ਵਿੱਚ ਬਣੇ ਮੁਹੱਲਾ ਕਲੀਨਿਕ ਦਾ ਜਾਇਜ਼ਾ ਲਿਆ। ਇਸ ਨੂੰ ਲੈ ਕੇ ਫੇਜ਼-5 ਵਿੱਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਤਿਆਰ ਕੀਤੇ ਗਏ ਮੁਹੱਲਾ ਕਲੀਨਿਕ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ 'ਤੇ ਪੰਜਾਬੀ 'ਚ ਵੀ ਸ਼ੁਰੂ ਮੁਹੱਲਾ ਕਲੀਨਿਕ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੈਡੀਕਲ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਪੱਤਰਕਾਰਾਂ ਦੇ ਵੱਖ-ਵੱਖ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਵੀ ਦਿੱਤੇ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕ 'ਚ ਰੋਜ਼ਾਨਾ 100 ਤੋਂ ਵੱਧ ਟੈਸਟ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਲਈ 2100 ਤੋਂ ਵੱਧ ਡਾਕਟਰਾਂ ਨੇ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਤੇ ਇਸਦੇ ਪਹਿਲੇ ਪੜਾਅ 'ਚ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਜ਼-5 'ਚ ਬਣਾਏ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾ

ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਪਹਿਲੀ ਵਾਰ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਡਾਕਟਰਾਂ ਲਈ ਵੱਖਰੇ ਕਮਰੇ ਹੋਣ ਦੇ ਨਾਲ-ਨਾਲ ਵੇਟਿੰਗ ਏਰੀਆ ਅਤੇ ਫਾਰਮੇਸੀ ਵਰਗੀਆਂ ਲੋੜੀਂਦੀਆਂ ਸਹੂਲਤਾਂ ਵੀ ਹੋਣਗੀਆਂ। ਇਹ ਕਲੀਨਿਕ ਖਾਸ ਤੌਰ 'ਤੇ ਉਨ੍ਹਾਂ ਥਾਵਾਂ 'ਤੇ ਖੋਲ੍ਹੇ ਜਾਣਗੇ ਜਿੱਥੋਂ ਹਸਪਤਾਲ ਦੂਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਜ਼-5 'ਚ ਬਣਾਏ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ।

ਪੰਜਾਬ ਵਿੱਚ 15 ਅਗਸਤ ਤੋਂ ਮੁਹੱਲਾ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਗਾਰੰਟੀ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਆਬਕਾਰੀ ਨੀਤੀ ਨੂੰ ਲੈ ਕੇ ਭਾਜਪਾ ਵਰਕਰ ਮਨੀਸ਼ ਸਿਸ਼ੋਦੀਆ ਦੀ ਰਿਹਾਇਸ਼ ਅੱਗੇ ਭੜਕੇ

  • Share