
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਮੁੱਦਾ ਚੁੱਕਿਆ ਹੈ ਕਿ ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ।ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਸਕੀਏ। ਸੀਐਮ ਦਾ ਕਹਿਣਾ ਹੈ ਕਿ ਉਨ੍ਹਾਂ ਮੇਰੀ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ @HCCanInd ਨਾਲ ਮੁਲਾਕਾਤ ਦੌਰਾਨ ਚਰਚਾ ਕੀਤੀ..ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ..ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਸਕੀਏ.
ਉਨ੍ਹਾਂ ਮੇਰੀ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ pic.twitter.com/JnBRSALY0V
— Bhagwant Mann (@BhagwantMann) June 10, 2022
ਸੀਐਮ ਦਾ ਕਹਿਣਾ ਹੈ ਕਿ ਜਿਹੜੇ ਕੈਨੇਡਾ ਵਿੱਚ ਪੰਜਾਬ ਦੇ ਗੈਂਗਸਟਰ ਬੈਠੇ ਹਨ ਉਨ੍ਹਾਂ ਨੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈਕਮਿਸ਼ਨਰ ਨਾਲ ਗੱਲਬਾਤ ਕੀਤੀ ਹੈ ਕਿ ਉਹ ਕਿਸੇ ਨੇ ਤਰੀਕੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਕਿਵੇ ਭਾਰਤ ਲਿਆਦਾ ਜਾਵੇ।
ਤੁਹਾਨੂੰ ਦੱਸ ਦੇਈਏ ਬੀਤੇ ਦਿਨ ਭਗਵੰਤ ਮਾਨ ਨੇ ਕਿਸਾਨਾਂ ਲਈ ਇਕ ਵੱਡਾ ਕਦਮ ਚੁੱਕਿਆ ਸੀ। ਉਨ੍ਹਾਂ ਨੇ ਟਿਊਬਵੈੱਲ ਦੇ ਲੋਡ ਵਧਾਉਣ ਦੀ ਫੀਸ ਨੂੰ 4750 ਤੋਂ ਘਟਾ ਕੇ 2500 ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਸੀ।
ਇਹ ਵੀ ਪੜ੍ਹੋ:ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ
-PTC News