ਮੁੱਖ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਵਿੱਚ ਪਿਕਨਿਕ ਮਨਾਉਣ ਗਏ: ਰਾਜ ਕੁਮਾਰ ਵੇਰਕਾ

By Pardeep Singh -- September 15, 2022 10:38 am

ਅੰਮ੍ਰਿਤਸਰ: ਭਾਜਪਾ ਦੇ ਆਗੂ ਡਾ.ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਜਰਮਨੀ ਵਿੱਚ ਪਿਕਨਿਕ ਮਨਾਉਣ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਜਰਮਨੀ ਤੋਂ ਇੱਕ ਬਿਆਨ ਜਾਰੀ ਕੀਤਾ ਹੈ ਕਿ ਬੀ ਐੱਮ ਡਬਲਯੂ ਪੰਜਾਬ ਵਿਚ ਆਟੋ ਪਾਰਟਸ ਦਾ ਪਲਾਂਟ ਲਗਾਉਣ ਜਾ ਰਹੀ ਹੈ।ਵੇਰਕਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ BMW ਦੇ ਮਾਲਕ ਨੇ ਕਿਹਾ ਹੈ ਕਿ ਕੋਈ ਪਲਾਂਟ ਪੰਜਾਬ ਵਿੱਚ ਨਹੀਂ ਲਗਾਇਆ ਜਾਵੇਗਾ ਇਹ ਸਭ ਝੂਠ ਹੈ। ਮੁੱਖ ਮੰਤਰੀ ਉੱਤੇ ਨਿਸ਼ਾਨੇ ਸਾਧਦੇ ਹੋਏ ਵੇਰਕਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸ਼ਰੇਆਮ ਹੀ ਝੂਠ ਬੋਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉੱਤੇ ਦੇਸ਼ ਤੇ ਵਿਦੇਸ਼ ਦੇ ਲੋਕਾਂ ਦਾ ਭਰੋਸਾ ਨਹੀਂ ਰਿਹਾ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਸ਼ਰਮਸਾਰ ਹੋ ਰਿਹਾ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਜਾ ਕੇ ਗਲਤ ਬਿਆਨ ਦਿੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿੰਮੇਵਾਰ ਲੋਕ ਜਦੋਂ ਇਸ ਤਰ੍ਹਾਂ ਝੂਠ ਬੋਲਣਗੇ ਤਾਂ ਫਿਰ ਜਨਤਾ ਕੀ ਕਰੇਗੀ।

ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਨਤਾ ਨਾਲ ਧੋਖਾ ਕੀਤਾ ਜਾ ਰਿਹਾ ਹੈ ਇਸ ਤਰ੍ਹਾਂ ਸਾਡੇ ਉੱਤੇ ਕੌਣ ਭਰੋਸਾ ਕਰੇਗਾ।

ਇਹ ਵੀ ਪੜ੍ਹੋ:ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ AAP ਵਿਧਾਇਕਾਂ ਨੂੰ ਦਿੱਲੀ ਸੱਦਿਆ,18 ਸਤੰਬਰ ਨੂੰ ਮੀਟਿੰਗ

-PTC News

  • Share