Sat, Dec 14, 2024
Whatsapp

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

Reported by:  PTC News Desk  Edited by:  Ravinder Singh -- April 12th 2022 09:06 AM -- Updated: April 12th 2022 01:21 PM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਪਿੱਛੋਂ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰੇ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉਤੇ ਵਿਚਾਰਾਂ ਕੀਤੀਆਂ। ਇਸ ਮੁਲਾਕਾਤ ਦੇ ਸਾਰਥਿਕ ਹੋਣ ਦੇ ਆਸਾਰ ਹਨ ਅਤੇ ਗੱਲਬਾਤ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਗੇ ਪੰਜਾਬ ਨੂੰ ਵਿਸ਼ੇਸ਼ ਪੈਕੇਜ਼ ਦੇਣ ਦੀ ਮੰਗ ਤੇ ਬੀਐਸਐਫ ਦਾ ਦਾਇਰਾ ਘਟਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਹੋਰ ਮੁੱਦਿਆਂ ਉਤੇ ਵਿਚਾਰਾਂ ਵੀ ਕੀਤੀਆਂ ਜਾਣਗੀਆਂ। ਪੰਜਾਬ ਦੇ ਸਰਹੱਦੀ ਸੂਬਾ ਹੋਣ ਸਬੰਧੀ ਸਮੱਸਿਆਵਾਂ ਦੇ ਹੱਲ ਉਤੇ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 'ਚੋਂ 92 ਸੀਟਾਂ ਜਿੱਤੀਆਂ ਹਨ। ਮੁੱਖ ਮੰਤਰੀ ਬਣਨ ਪਿੱਛੋਂ ਭਗਵੰਤ ਮਾਨ ਨੇ ਕਈ ਅਹਿਮ ਫ਼ੈਸਲੇ ਲਏ ਹਨ ਜਿਸ 'ਚ ਇੱਕ ਵਿਧਾਇਕ ਇੱਕ ਪੈਨਸ਼ਨ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ, ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਨਾ ਵਧਾਉਣ ਦਾ ਫ਼ੈਸਲਾ ਆਦਿ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ25 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ, ਇਸ ਦੇ ਨਾਲ ਹੀ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਗਰੀਬਾਂ ਨੂੰ ਡੋਰ ਸਟੈਪ ਰਾਸ਼ਨ ਦੀ ਸੁਵਿਧਾ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਮਾਨ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਮੋਦੀ ਤੇ ਬਾਇਡਨ ਵਿਚਕਾਰ ਉਠਿਆ ਯੂਕਰੇਨ ਜੰਗ ਦਾ ਮਸਲਾ


Top News view more...

Latest News view more...

PTC NETWORK