ਮਨੀਸ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਮੋਦੀ ਨੂੰ ਘੇਰਿਆ
ਜਾਣਕਾਰੀ ਮੁਤਾਬਕ ਸੀਬੀਆਈ ਦੀ ਟੀਮ ਸਿਸੋਦੀਆ ਦੇ ਕਰੀਬ 21 ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਇਹ ਛਾਪੇਮਾਰੀ ਦਿੱਲੀ 'ਚ ਕਥਿਤ ਐਕਸਾਈਜ਼ ਘੁਟਾਲੇ ਦੇ ਸਬੰਧ 'ਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਵੀ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ। ਉਨ੍ਹਾਂ ਲਿਖਿਆ ਕਿ ਅਸੀਂ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ।
ਇਸੇ ਕਰ ਕੇ ਸਾਡਾ ਦੇਸ਼ ਅਜੇ ਤਕ ਨੰਬਰ-1 ਨਹੀਂ ਬਣ ਸਕਿਆ। ਸਿਸੋਦੀਆ ਨੇ ਇਹ ਵੀ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਦਿਆਂਗੇ ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤਕ ਮੇਰੇ ਖਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਕੁਝ ਵੀ ਸਾਹਮਣੇ ਨਹੀਂ ਆਇਆ। ਇਸ ਵਿੱਚੋਂ ਵੀ ਕੁਝ ਨਹੀਂ ਨਿਕਲੇਗਾ। ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ ਤਾਂ ਜੋ ਜਲਦੀ ਸੱਚ ਸਾਹਮਣੇ ਆ ਸਕੇ। ਹੁਣ ਤਕ ਮੇਰੇ 'ਤੇ ਕਈ ਕੇਸ ਦਰਜ ਹੋ ਚੁੱਕੇ ਹਨ ਪਰ ਕੁਝ ਸਾਹਮਣੇ ਨਹੀਂ ਆਇਆ। ਇਸ ਵਾਰ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਨਹੀਂ ਰੋਕਿਆ ਜਾ ਸਕਦਾ।
ਇਹ ਵੀ ਪੜ੍ਹੋ : ਪੁਲਿਸ ਮੁਲਾਜ਼ਮ ਦੀ ਗੱਡੀ ਥੱਲੇ ਬੰਬ ਲਗਾਉਣ ਦੇ ਮਾਮਲੇ 'ਚ ਹੈਰਾਨੀਜਨਕ ਖ਼ੁਲਾਸੇ