Uncategorized

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਕੱਢੀ ਸਾਈਕਲ ਰੈਲੀ View in English

By Ravinder Singh -- May 22, 2022 10:44 am

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਖ਼ਿਲਾਫ਼ ਐਤਵਾਰ ਨੂੰ ਸਾਈਕਲ ਰੈਲੀ ਕੱਢੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹ ਇਕ ਨਿਵੇਕਲੇ ਪ੍ਰੋਗਰਾਮ ਲਈ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਨਿਕਲ ਪਏ ਹਨ। ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਫਸੇ ਨੌਜਵਾਨਾਂ ਦਾ ਉਹ ਕਸੂਰ ਨਹੀਂ ਮੰਨਦੇ ਕਿਉਂਕਿ ਬੇਰੁਜ਼ਗਾਰੀ ਕਾਰਨ ਉਨ੍ਹਾਂ ਨੂੰ ਮਾਹੌਲ ਹੀ ਸੁਖਾਵਾਂ ਨਹੀਂ ਮਿਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਕੱਢੀ ਸਾਈਕਲ ਰੈਲੀਇਸ ਮੌਕੇ ਮੁੱਖ ਮਹਿਮਾਨ ਵਜੋਂ ਸੀ.ਐਮ ਮਾਨ ਖੁਦ ਪਹੁੰਚੇ । ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲ ਗਿਆ । ਡਿਗਰੀਆਂ ਲੈ ਕੇ ਘਰ ਮੁੜਦੇ ਸਨ। ਜਿਸ ਕਾਰਨ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ ।ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਕੱਢੀ ਸਾਈਕਲ ਰੈਲੀਇਸ ਮੌਕੇ ਉਨ੍ਹਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।ਉਨ੍ਹਾਂ ਨੇ ਕਿਹਾ ਕਿ ਨੌਜਵਾਨ ਇੰਨਾ ਪੜ੍ਹ-ਲਿਖ ਕੇ ਨੌਕਰੀਆਂ ਲੈਣ ਜਾਂਦੇ ਹਨ ਅਤੇ ਸ਼ਾਮ ਨੂੰ ਖਾਲੀ ਹੱਥ ਕਰ ਪਰਤ ਆਉਂਦੇ ਹਨ। ਇਸ ਕਾਰਨ ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਹੋ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਕੋਈ ਨਸ਼ੇ ਦੀ ਦਲਦਲ ਵਿੱਚ ਫਸ ਜਾਂਦਾ ਹੈ ਜਾਂ ਫਿਰ ਬਾਹਰਲੇ ਮੁਲਕਾਂ ਵੱਲ ਨੂੰ ਉਡਾਰੀ ਮਾਰਨ ਦੀ ਚਾਰਾਜ਼ੋਈ ਸ਼ੁਰੂ ਕਰ ਦਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਨ੍ਹਾਂ ਨੌਜਵਾਨਾਂ ਨੂੰ ਕੰਮ ਉਤੇ ਲਾ ਦਿੱਤਾ ਜਾਵੇ ਤੇ ਡਿਗਰੀ ਮੁਤਾਬਕ ਨੌਕਰੀ ਮੁਹੱਈਆ ਕਰਵਾ ਦਿੱਤੀ ਜਾਵੇ ਤਾਂ ਫਿਰ ਇਹ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਨਹੀਂ ਧੱਸਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਕੱਢੀ ਸਾਈਕਲ ਰੈਲੀਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਇਥੇ ਜਿਹੜਾ ਮਰਜ਼ੀ ਬੀਜ ਦਿਓ ਨਫਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਈਕਲ ਰੈਲੀ ਵਿੱਚ ਪੁੱਝੇ ਸਭ ਲੋਕਾਂ ਦਾ ਜੋਸ਼ ਦੇਖ ਦੇ ਲੱਗ ਰਿਹਾ ਹੈ ਕਿ ਤੁਸੀਂ ਸਾਰੇ ਪੰਜਾਬ ਦੇ ਹੱਕ ਵਿੱਚ ਆਏ। ਤੁਸੀਂ ਸਾਰੇ ਨਸ਼ੇ ਦੇ ਵਿਰੁੱਧ ਲੜ ਰਹੇ ਹੋ। ਉਨ੍ਹਾਂ ਨੇ ਕਿਹਾ ਕਿ ਬਾਕੀ ਦੇ ਕੰਮ ਬਾਅਦ ਵਿੱਚ ਪਹਿਲਾਂ ਸਿਹਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਦਿਮਾਗ ਤੇ ਸਿਹਤ ਤੰਦਰੁਸਤ ਹੋਵੇਗੀ ਤਾਂ ਪੰਜਾਬ ਆਪਣੇ-ਆਪ ਤੰਦਰੁਸਤ ਹੋ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਦੇਣਗੇ 3-3- ਲੱਖ ਰੁਪਏ

  • Share