Mon, Apr 29, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Written by  Shanker Badra -- November 12th 2018 07:47 PM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਿਨ੍ਹਾਂ ਦਾ ਅੱਜ ਸਵੇਰੇ ਬੰਗਲੌਰ ਵਿਖੇ ਫੇਫੜਿਆਂ ਦੇ ਕੈਂਸਰ ਕਾਰਨ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਅਨੰਤ ਕੁਮਾਰ ਨੂੰ ਇਕ ਵਧੀਆ ਮਨੁੱਖ ਅਤੇ ਵਧੀਆ ਗੁਣਾਂ ਵਾਲਾ ਭੱਦਰਪੁਰਸ਼ ਸਿਆਸਤਦਾਨ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਨੰਤ ਕੁਮਾਰ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਲੋਕਾਂ ਖਾਸਕਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਅਣਥੱਕ ਕਾਰਜ ਕੀਤਾ।ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਸੰਕਟ ਦੀ ਘੜੀ ਇਸ ਵੱਡੇ ਘਾਟੇ ਨੂੰ ਸਹਿਣ ਕਰਨ ਲਈ ਉਨ੍ਹਾਂ ਨੂੰ ਬਲ ਬਖ਼ਸ਼ਣ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। -PTCNews


Top News view more...

Latest News view more...