ਤਾਜ਼ਪੋਸ਼ੀ ਸਮਾਰੋਹ ਤੋਂ ਪਹਿਲਾਂ 'ਕੈਪਟਨ' ਨੇ ਵਿਧਾਇਕਾਂ-ਸਾਂਸਦਾ ਨੂੰ ਦਿੱਤਾ ਚਾਹ ਦਾ ਸੱਦਾ

By Jashan A - July 22, 2021 9:07 pm

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਨਵੇਂ ਪ੍ਰਧਾਨ ਯਾਨੀ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਤਾਜ਼ਪੋਸ਼ੀ ਸਮਾਰੋਹ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amarinder singh) ਨੇ ਵਿਧਾਇਕਾਂ, ਸਾਂਸਦਾ ਤੇ ਸੀਨੀਅਰ ਪਾਰਟੀ ਮੈਂਬਰਾਂ ਨੂੰ ਸਵੇਰੇ 10 ਵਜੇ ਨੂੰ ਪੰਜਾਬ ਭਵਨ (Punjab Bhawan)ਵਿਖੇ ਚਾਹ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਸੱਦਾ ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਟੀਮ ਦੀ ਸਥਾਪਨਾ ਲਈ ਦਿੱਤਾ ਗਿਆ ਹੈ।

ਉਹਨਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੱਦਾ ਦਿੰਦੇ ਉਨ੍ਹਾਂ ਕਿਹਾ ਕਿ ਮੈਂ, ਪੰਜਾਬ ਕਾਂਗਰਸ ਦੇ ਵਿਧਾਇਕਾਂ, ਸਾਂਸਦਾ ਤੇ ਸੀਨੀਅਰ ਪਾਰਟੀ ਮੈਂਬਰਾਂ ਨੂੰ ਪੰਜਾਬ ਭਵਨ ਵਿਖੇ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਚਾਹ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਅਸੀਂ ਸਾਰੇ ਇਕੱਠੇ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਦੀ ਸਥਾਪਨਾ ਲਈ ਪੰਜਾਬ ਕਾਂਗਰਸ ਭਵਨ ਜਾਵਾਂਗੇ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ 2 ਕਾਰਜਕਾਰੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮਾਰੋਹ ਦਾ ਸੱਦਾ ਦੇਣ ਲਈ ਗਏ ਸਨ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਕਬੂਲ ਕਰ ਲਿਆ ਹੈ ਤੇ ਹੁਣ ਕੱਲ ਯਾਨੀਕਿ ਸ਼ੁੱਕਰਵਾਰ ਨੂੰ ਸਮਾਰੋਹ 'ਚ ਕੈਪਟਨ ਅਮਰਿੰਦਰ ਸਿੰਘ ਸ਼ਿਰਕਤ ਕਰਨਗੇ।

-PTC News

adv-img
adv-img