Sun, Jul 20, 2025
Whatsapp

ਮੁੱਖ ਮੰਤਰੀ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ 'ਚ ਚੇਅਰ ਕਾਇਮ ਕਰਨ ਦਾ ਐਲਾਨ

Reported by:  PTC News Desk  Edited by:  Riya Bawa -- December 16th 2021 07:29 PM
ਮੁੱਖ ਮੰਤਰੀ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ 'ਚ ਚੇਅਰ ਕਾਇਮ ਕਰਨ ਦਾ ਐਲਾਨ

ਮੁੱਖ ਮੰਤਰੀ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ 'ਚ ਚੇਅਰ ਕਾਇਮ ਕਰਨ ਦਾ ਐਲਾਨ

ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਬੋਲਦਿਆ ਸ੍ਰੀ ਚੰਨੀ ਨੇ ਕਿਹਾ ਕਿ ਈਸਾਈ ਭਾਈਚਾਰੇ ਨੂੰ ਸਰਕਾਰ ਦੇ ਬੋਰਡਾਂ ਵਿੱਚ ਨੁੰਮਾਇਦਗੀ ਦਿੱਤੀ ਜਾਵੇਗੀ। ਉਨ੍ਹਾਂ ਸਮੁੱਚੇ ਈਸਾਈ ਭਾਈਚਾਰੇ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਮੁੱਖ ਮੰਤਰੀ ਪੰਜਾਬ ਵਲੋਂ ਈਸਾਈ ਭਾਈਚਾਰੇ ਵੱਲੋਂ ਉਠਾਏ ਮੁੱਦਿਆਂ ਬਾਰੇ ਬੋਲਦਿਆਂ ਕਿਹਾ ਕਿ ਜਿਨ੍ਹਾਂ ਜ਼ਿਲਿ੍ਹਆਂ ਵਿਚ ਇਸਾਈ ਭਾਈਚਾਰਾ ਹੈ, ਉਥੇ ਕਬਰਿਸਤਾਨਾਂ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਥਾਵਾਂ ਉੱਤੇ ਇਸਾਈ ਭਾਈਚਾਰੇ ਦੀ ਅਬਾਦੀ ਹੈ, ਪਰ ਕਬਰਸਤਾਨ ਲਈ ਜਗ੍ਹਾ ਨਹੀਂ ਹੈ, ਉਨ੍ਹਾਂ ਵਿੱਚ ਜਗ੍ਹਾ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ, ਜਿੱਥੇ ਇਸਾਈ ਭਾਈਚਾਰੇ ਨਾਲ ਸਬੰਧਤ ਲੋਕ ਆਪਣੀ ਖੁਸ਼ੀ-ਗਮੀ ਦਾ ਪ੍ਰਬੰਧ ਕਰ ਸਕਣਗੇ। ਇਸ ਮੌਕੇ ਮਸੀਹ ਭਾਈਚਾਰੇ ਦੇ ਧਾਰਮਿਕ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਪਵਿੱਤਰ ਬਾਈਬਲ ਭੇਂਟ ਕੀਤੀ ਗਈ ਤੇ ਨਾਲ ਹੀ ਉਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ,ਉੱਪ ਮੁੱਖ ਮੰਤਰੀ ਪੰਜਾਬ ਨੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਵਿਸ਼ਵ ਸਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ, ਉਨਾਂ ਦੀਆਂ ਸਿੱਖਿਆਂਵਾ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੱਡੇ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਰੇ ਧਰਮ ਅਤੇ ਉਨਾਂ ਦੇ ਰਹਿਬਰ ਸਾਨੂੰ ਆਪਸੀ ਭਾਈਚਾਰੇ ਦਾ ਸ਼ੰਦੇਸ ਦਿੰਦੇ ਹਨ। ਉਨਾਂ ਕਿਹਾ ਕਿ ਈਸਾਈ ਧਰਮ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਬਹੁਤ ਵੱਡੀ ਦੇਣ ਹੈ ਅਤੇ ਆਪਣੀ ਸੇਵਾ ਭਾਵਨਾ ਨਾਲ ਈਸਾਈ ਧਰਮ ਪੂਰੀ ਦੂਨੀਆਂ ਵਿਚ ਫੈਲ ਚੁੱਕਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਪ੍ਰਭੂ ਯਿਸੂ ਮਸੀਹ ਵਰਗੇ ਮਹਾਂਪੁਰਖਾਂ ਦੀਆਂ ਸਿੱਖਿਆਵਾ ਦੀ ਪਾਲਣਾ ਕਰਨੀ ਚਾਹੀਦੀ ਹੈ। -PTC News


Top News view more...

Latest News view more...

PTC NETWORK
PTC NETWORK