Wed, Jul 16, 2025
Whatsapp

ਮੁੱਖ ਮੰਤਰੀ ਚੰਨੀ ਨੇ ਓਮੀਕਰੋਨ ਤੋਂ ਬਚਾਅ ਲਈ ਲੋਕਾਂ ਨੂੰ ਛੇਤੀ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

Reported by:  PTC News Desk  Edited by:  Riya Bawa -- December 07th 2021 08:13 PM
ਮੁੱਖ ਮੰਤਰੀ ਚੰਨੀ ਨੇ ਓਮੀਕਰੋਨ ਤੋਂ ਬਚਾਅ ਲਈ ਲੋਕਾਂ ਨੂੰ ਛੇਤੀ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਚੰਨੀ ਨੇ ਓਮੀਕਰੋਨ ਤੋਂ ਬਚਾਅ ਲਈ ਲੋਕਾਂ ਨੂੰ ਛੇਤੀ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ: ਕੋਵਿਡ ਵੈਕਸੀਨ ਦੀ ਦੂਸਰੀ ਖੁਰਾਕ ਲੈਣ ਉਪਰੰਤ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। Omicron variant: No need for travel ban, says IMA ਅੱਜ ਇੱਥੇ ਪੰਜਾਬ ਭਵਨ ਵਿਖੇ ਓਮੀਕਰੋਨ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਖੋਜ ਵਿਭਾਗਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ। ਮੁੱਖ ਮੰਤਰੀ ਨੂੰ ਸੂਬੇ ਵਿੱਚ ਕੋਵਿਡ ਟੀਕਾਕਰਨ ਦੀ ਹੁਣ ਤੱਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਂਦਿਆਂ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਕਾਸ ਗਰਗ ਨੇ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਉਪਲਬਧ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜ਼ਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ। Australia adds Covaxin to list of 'recognised' Covid-19 vaccines ਹੋਰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਨੇ ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜ਼ਿਲ੍ਹਿਆਂ ਲਈ ਆਰਟੀਪੀਸੀਆਰ ਲੈਬਾਂ, ਪੈਡੀਐਟ੍ਰਿਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜ਼ਾਂ ਲਈ ਦਵਾਈਆਂ ਦਾ ਢੁਕਵਾਂ ਸਟਾਕ ਸ਼ਾਮਲ ਹੈ। ਨਵੇਂ ਰੂਪ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ। -PTC News


Top News view more...

Latest News view more...

PTC NETWORK
PTC NETWORK