ਪੰਜਾਬ

ਮੁੱਖ ਮੰਤਰੀ ਚੰਨੀ ਨੇ ਹੜਤਾਲੀ ਨਰਸਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

By Riya Bawa -- December 21, 2021 4:57 pm

ਚੰਡੀਗੜ:  ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇੰਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।

punjab assembly elections charanjit singh channi gurdaspur rally cm channi, पंजाब विधानसभा चुनाव, चरणजीत सिंह चन्नी, गुरदासपुर रैली, सीएम चन्नी  

ਪੰਜਾਬ ਐਂਡ ਯੂ.ਟੀ. ਨਰਸਿੰਗ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਇੱਥੇ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਫ਼ਦ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਦੇ ਦਰਵਾਜ਼ੇ ਆਪਸੀ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ।

Punjab CM spends night at Gurdwara Shaheed Baba Tega Singh in Moga

ਨਰਸਾਂ ਦੇ ਵਫ਼ਦ ਜਿਸ ਵਿੱਚ ਪਰਮਜੀਤ ਕੌਰ ਸੰਧੂ, ਮਨਜੀਤ ਕੌਰ ਧਾਲੀਵਾਲ, ਸ਼ਮਿੰਦਰ ਕੌਰ ਘੁੰਮਣ, ਸਤਵੰਤ ਕੌਰ, ਜਸਵਿੰਦਰ ਕੌਰ ਅਤੇ ਦਵਿੰਦਰ ਸੰਧੂ (ਸਾਰੇ ਕਨਵੀਨਰ) ਸ਼ਾਮਲ ਸਨ, ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।

100 nurses from US left their jobs and families to come to India for services  

-PTC News

  • Share