Sat, Apr 27, 2024
Whatsapp

ਮੁੱਖ ਮੰਤਰੀ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

Written by  Riya Bawa -- December 18th 2021 04:13 PM
ਮੁੱਖ ਮੰਤਰੀ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

ਰੋਪੜ: ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ 'ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਸੀ, ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ। ਉਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਨਾਂ ਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ। CM ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ। CM ਚੰਨੀ ਨੇ ਕਿਹਾ ਕਿ ਉਨਾਂ ਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨਾਂ ਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ 'ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਉਪਰੰਤ ਮੁੱਖ ਮੰਤਰੀ ਚੰਨੀ ਕਮਿਊਨਿਟੀ ਸੈਂਟਰ ਪਿੰਡ ਸਿੰਘ ਵਿਖੇ ਬਲਾਕ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਸਰਪੰਚਾਂ, ਪੰਚਾਂ, ਜਿਲਾ ਪ੍ਰੀਸ਼ਦ ਮੈਂਬਰ ਤੇ ਪੰਚਾਇਤ ਸੰਮਤੀ ਮੈਂਬਰ ਨਾਲ ਮੀਟਿੰਗ ਕੀਤੀ। -PTC News


Top News view more...

Latest News view more...