Advertisment

ਮੁੱਖ ਮੰਤਰੀ ਚੰਨੀ ਵੱਲੋਂ ਝੰਡਾ ਦਿਵਸ ਮੌਕੇ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਤੇ ਸੇਵਾਵਾਂ ਨਿਭਾ ਰਹੇ ਸੈਨਿਕਾਂ ਦੀ ਸੂਰਮਗਤੀ ਨੂੰ ਸਲਾਮ

author-image
Riya Bawa
New Update
ਮੁੱਖ ਮੰਤਰੀ ਚੰਨੀ ਵੱਲੋਂ ਝੰਡਾ ਦਿਵਸ ਮੌਕੇ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਤੇ ਸੇਵਾਵਾਂ ਨਿਭਾ ਰਹੇ ਸੈਨਿਕਾਂ ਦੀ ਸੂਰਮਗਤੀ ਨੂੰ ਸਲਾਮ
Advertisment
ਚੰਡੀਗੜ੍ਹ: ਹਥਿਆਰਬੰਦ ਸੈਨਾਵਾਂ ਝੰਡਾ ਦਿਵਸ-2021 ਮੌਕੇ ਰੱਖਿਆ ਸੈਨਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਸਤਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਥਿਆਰਬੰਦ ਸੈਨਾਵਾਂ ਦਾ ਝੰਡਾ ਲਾਇਆ। ਝੰਡਾ ਦਿਵਸ ਮੌਕੇ ਮੁਲਕ ਦੇ ਸ਼ਹੀਦ ਅਤੇ ਬਹਾਦਰ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਸਾਨੂੰ ਹਥਿਆਰਬੰਦ ਸੈਨਿਕਾਂ ਨਾਲ ਇਕਜੁਟਤਾ ਪ੍ਰਗਟਾਉਣ ਅਤੇ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਬਾਰੇ ਮੁੜ ਦ੍ਰਿੜ ਕਰਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੰਦਿਆਂ ਆਖਿਆ ਕਿ ਸ਼ਹੀਦ ਸੈਨਿਕਾਂ ਨੂੰ ਉਨ੍ਹਾਂ ਦੀ ਲਾਮਿਸਾਲ ਕੁਰਬਾਨੀ ਅਤੇ ਜਜ਼ਬੇ ਨੂੰ ਸਲਾਮ ਕਰੀਏੇ ਅਤੇ ਝੰਡਾ ਦਿਵਸ ਫੰਡ ਵਿੱਚ ਵੀ ਸਵੈ-ਇੱਛਕ ਅਤੇ ਫਰਾਖ਼ਦਿਲੀ ਨਾਲ ਯੋਗਦਾਨ ਪਾਈਏ ਕਿਉਂ ਜੋ ਇਹ ਫੰਡ ਸੈਨਿਕਾਂ, ਸਾਬਕਾ ਸੈਨਿਕਾਂ, ਅਪਾਹਜ ਸੈਨਿਕਾਂ ਅਤੇ ਜੰਗੀ ਵਿਧਵਾਵਾਂ ਦੇ ਮੁੜ ਵਸੇਬੇ ਦੇ ਨੇਕ ਕਾਰਜ ਲਈ ਖਰਚਿਆ ਜਾਂਦਾ ਹੈ। ਉਨ੍ਹਾਂ ਅੱਗੇ ਆਖਿਆ ਕਿ ਇਹ ਨਿਮਾਣਾ ਜਿਹਾ ਯੋਗਦਾਨ ਸਾਡੇ ਮਨਾਂ ਵਿੱਚ ਉਨ੍ਹਾਂ ਮਹਾਨ ਸੈਨਿਕਾਂ ਪ੍ਰਤੀ ਸਤਿਕਾਰ ਨੂੰ ਹੋਰ ਵਧਾਉਂਦਾ ਹੈ ਜੋ ਹਰ ਪਲ ਸਰਹੱਦ ’ਤੇ ਸਾਡੀ ਸੁਰੱਖਿਆ ਲਈ ਪਹਿਰਾ ਦਿੰਦੇ ਹਨ। ਇਸ ਮੌਕੇ ਅੱਜ ਦੇ ਇਸ ਇਤਿਹਾਸਕ ਦਿਨ ’ਤੇ ਮੁੱਖ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਫੰਡ ਵਿੱਚ ਆਪਣਾ ਯੋਗਦਾਨ ਪਾਇਆ। publive-image -PTC News-
punjab soldiers chief-minister-channi flag-day
Advertisment

Stay updated with the latest news headlines.

Follow us:
Advertisment