Sat, May 11, 2024
Whatsapp

PM ਮੋਦੀ ਦੀ ਰੈਲੀ 'ਚ ਸ਼ਾਮਿਲ ਨਹੀਂ ਹੋਣਗੇ ਮੁੱਖ ਮੰਤਰੀ ਚੰਨੀ, ਕੀਤਾ ਆਪਣੇ ਆਪ ਨੂੰ ਕੁਆਰੰਟੀਨ

Written by  Riya Bawa -- January 05th 2022 12:30 PM -- Updated: January 05th 2022 12:39 PM
PM ਮੋਦੀ ਦੀ ਰੈਲੀ 'ਚ ਸ਼ਾਮਿਲ ਨਹੀਂ ਹੋਣਗੇ ਮੁੱਖ ਮੰਤਰੀ ਚੰਨੀ, ਕੀਤਾ ਆਪਣੇ ਆਪ ਨੂੰ ਕੁਆਰੰਟੀਨ

PM ਮੋਦੀ ਦੀ ਰੈਲੀ 'ਚ ਸ਼ਾਮਿਲ ਨਹੀਂ ਹੋਣਗੇ ਮੁੱਖ ਮੰਤਰੀ ਚੰਨੀ, ਕੀਤਾ ਆਪਣੇ ਆਪ ਨੂੰ ਕੁਆਰੰਟੀਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਫਿਰੋਜ਼ਪੁਰ ਰੈਲੀ (Ferozepur Rally) ਵਿੱਚ ਸ਼ਾਮਿਲ ਨਹੀਂ ਹੋਣਗੇ। ਮਿਲੀ ਜਾਣਕਾਰੀ ਦੇ ਮੁਤਾਬਿਕ CM ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ। ਇਸ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਉਪ ਮੁੱਖ ਮੰਤਰੀ ਤੇ ਵਜ਼ੀਰ ਕਰਨਗੇ। ਉਹ ਖੁਦ ਵੀਡੀਓ ਕਾਨਫਰੰਸ ਜ਼ਰੀਏ ਜੁੜਨਗੇ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਜਿਸ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ, ਸਨਅਤੀ ਪੈਕੇਜ ਦੇਣ, ਕਿਸਾਨੀ ਕਰਜ਼ੇ ਮੁਆਫ਼ ਕਰਨ ਤੇ ਬੀਐਸਐਫ ਦਾ ਦਾਇਰਾ ਘਟਾਉਣ ਦੇ ਮਸਲੇ ਸ਼ਾਮਲ ਹਨ। ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੈਲੀ ਵਿੱਚ ਸ਼ਾਮਲ ਹੋਣਗੇ। ਗੌਰਤਲਬ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ 'ਤੇ ਨਜ਼ਰ ਆਉਣਗੇ। -PTC News


Top News view more...

Latest News view more...