Advertisment

ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ, ਲਖੀਮਪੁਰ ਸਮੇਤ ਚੁੱਕੇ ਇਹ ਮੁੱਦੇ

author-image
Riya Bawa
Updated On
New Update
ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ, ਲਖੀਮਪੁਰ ਸਮੇਤ ਚੁੱਕੇ ਇਹ ਮੁੱਦੇ
Advertisment
publive-image
Advertisment
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ, "ਮੈਂ ਗ੍ਰਹਿ ਮੰਤਰੀ ਨਾਲ ਲਖੀਮਪੁਰ ਮਾਮਲੇ 'ਤੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਅਮਿਤ ਸ਼ਾਹ ਨੂੰ ਇਹ ਵੀ ਕਿਹਾ ਕਿ ਯੂਪੀ ਵਿੱਚ ਜੋ ਵਾਪਰਿਆ, ਅਸੀਂ ਉਸ ਨੂੰ ਬਰਦਾਸ਼ਤ ਨਹੀਂ ਕਰਾਂਗੇ।" ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਵੀ ਚੁੱਕਿਆ। Channi to meet Amit Shah, says Lakhimpur Kheri incident reminds him of Jallianwala Bagh tragedy - News WWC ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ। ਉਨ੍ਹਾਂ ਨੇ ਮੈਨੂੰ ਯਕੀਨ ਦਿਵਾਇਆ ਕਿ ਸਰਕਾਰ ਬਹੁਤ ਜਲਦੀ ਫੈਸਲਾ ਲਵੇਗੀ।  ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਵੀ ਚੁੱਕਿਆ। ਸਰਹੱਦ ਪਾਰ ਤੋਂ ਸੂਬੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਗੈਰਕਨੂੰਨੀ ਤਸਕਰੀ ਨੂੰ ਰੋਕਣ ਲਈ, ਮੁੱਖ ਮੰਤਰੀ ਚੰਨੀ ਨੇ ਸਰਹੱਦ ਨੂੰ ਸੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਨੂੰ ਨਸ਼ਿਆਂ ਦੀ ਸਪਲਾਈ ਲੜੀ ਤੋੜਨ ਵਿੱਚ ਸਹਾਇਤਾ ਕਰੇਗੀ। publive-image ਮੁੱਖ ਮੰਤਰੀ ਨੇ ਕਿਹਾ ਕਿ, "ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਖੇਤੀਬਾੜੀ ਕਾਨੂੰਨ ਨੂੰ ਵਾਪਸ ਲਿਆ ਜਾਵੇ।" ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਮੰਗਲਵਾਰ ਸ਼ਾਮ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
Advertisment
publive-image ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਲਖੀਮਪੁਰ ਖੀਰੀ ਦਾ ਮੁੱਦਾ ਉਠਾਉਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਸਰਕਾਰ ਦੇ ਕੁਝ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਨਾਲ ਚੰਡੀਗੜ੍ਹ ਦੇ ਦੇ ਗਾਂਧੀ ਮੈਮੋਰੀਅਲ ਬਿਲਡਿੰਗ ਕੰਪਲੈਕਸ ਵਿੱਚ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਉਹ ਦਿੱਲੀ ਲਈ ਰਵਾਨਾ ਹੋਏ ਸਨ। publive-image publive-image -PTC News-
amit-shah punjab charanjit-singh-channi kartarpur-corridor farm-laws lakhimpuri-kheri
Advertisment

Stay updated with the latest news headlines.

Follow us:
Advertisment