Advertisment

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

author-image
Riya Bawa
Updated On
New Update
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
Advertisment
ਫਗਵਾੜਾ, (ਕਪੂਰਥਲਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ,ਕਾਮਿਆਂ,ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ। publive-image ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ। ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ। ਉਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। ਮੁੱਖ ਮੰਤਰੀ ਵਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਪ੍ਰਬੰਧਕੀ ਕਮੇਟੀ ਵਲੋਂ ਚਲਾਏ ਜਾਂਦੇ ਚੈਰੀਟੇਬਲ ਹਸਪਤਾਲ ਦਾ ਵੀ ਦੌਰਾ ਕੀਤਾ। ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ,ਸੁਰਿੰਦਰਪਾਲ ਧੀਮਾਨ,ਗੁਰਨਾਮ ਸਿੰਘ,ਪਰਦੀਪ ਧੀਮਾਨ,ਇੰਦਰਜੀਤ ਸਿੰਘ ਮਠਾੜੂ,ਪ੍ਰਸ਼ਾਂਤ ਧੀਮਾਨ ਤੇ ਹੋਰਾਂ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ। publive-image -PTC News-
punjab cm-channi chief-minister-charanjit-singh-channi vishwakarma
Advertisment

Stay updated with the latest news headlines.

Follow us:
Advertisment