Sat, Apr 27, 2024
Whatsapp

ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ 'ਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ

Written by  Riya Bawa -- March 24th 2022 09:17 AM -- Updated: March 24th 2022 09:20 AM
ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ 'ਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ 'ਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਹ ਵੀ ਪੜ੍ਹੋ: Petrol Diesel Price : ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ RATE ਦੱਸਣਯੋਗ ਹੈ ਕਿ ਚੋਹਲਾ ਸਾਹਿਬ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਅੰਦਰ ਕਮਰੇ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਮੰਗਲਵਾਰ ਨੂੰ ਲੈਂਟਰ ਪਾਇਆ ਜਾ ਰਿਹਾ ਸੀ। ਜਦੋਂ ਲੈਂਟਰ ਪਾਉਣਾ ਸ਼ੁਰੂ ਕੀਤਾ ਗਿਆ ਤਾਂ ਅਚਾਨਕ ਲੋਹੇ ਦੀਆਂ ਪਲੇਟਾਂ ਹੇਠਾਂ ਰੱਖੀਆਂ ਵੱਡੀਆਂ ਗੇਂਦਾਂ ਦੇ ਤਿਲਕਣ ਕਾਰਨ ਲੈਂਟਰ ਹੇਠਾਂ ਡਿੱਗ ਗਿਆ। ਇਸ ਵਿੱਚ ਉੱਥੇ ਕੰਮ ਕਰਦੇ 4 ਲੋਕ ਦੱਬ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਸੰਗਤ ਨੇ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਪਹੁੰਚਾਇਆ। ਐਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਗੁਰਮੇਜ ਸਿੰਘ (60) ਅਤੇ ਸਰਬਜੀਤ ਸਿੰਘ (40) ਵਾਸੀ ਚੋਹਲਾ ਸਾਹਿਬ ਦੀ ਲੈਂਟਰ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਦੋਵੇਂ ਚਾਚਾ-ਭਤੀਜਾ ਸੀ। -PTC News


Top News view more...

Latest News view more...