Sun, Jun 15, 2025
Whatsapp

ਬਿਜਲੀ ਪ੍ਰਬੰਧਾਂ ’ਚ ਮੁੱਖ ਮੰਤਰੀ ਦੀ ਅਸਫਲਤਾ ਲਈ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ ਕਾਂਗਰਸ ਦੇ ਮੰਤਰੀ: ਅਕਾਲੀ ਦਲ

Reported by:  PTC News Desk  Edited by:  Baljit Singh -- July 09th 2021 09:19 PM -- Updated: July 09th 2021 09:42 PM
ਬਿਜਲੀ ਪ੍ਰਬੰਧਾਂ ’ਚ ਮੁੱਖ ਮੰਤਰੀ ਦੀ ਅਸਫਲਤਾ ਲਈ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ ਕਾਂਗਰਸ ਦੇ ਮੰਤਰੀ: ਅਕਾਲੀ ਦਲ

ਬਿਜਲੀ ਪ੍ਰਬੰਧਾਂ ’ਚ ਮੁੱਖ ਮੰਤਰੀ ਦੀ ਅਸਫਲਤਾ ਲਈ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ ਕਾਂਗਰਸ ਦੇ ਮੰਤਰੀ: ਅਕਾਲੀ ਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਮੰਤਰੀਆਂ ਨੂੰ ਕਿਹਾ ਕ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਬਿਜਲੀ ਮੰਤਰੀ ਵਜੋਂ ਝੋਨੇ ਦੇ ਸੀਜ਼ਨ ਬਿਜਲੀ ਸਪਲਾਈ ਦੇਣ ਅਤੇ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਸਿਸਟਮ ਕਾਇਮ ਰੱਖਣ ਵਿਚ ਨਾਕਾਮ ਰਹਿਣ ਕਾਰਨ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ। ਪੜੋ ਹੋਰ ਖਬਰਾਂ: PSGPC ਨੇ ਦਿੱਤਾ ਬੀਬੀ ਜਗੀਰ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੱਚ ਨੂੰ ਸੱਚ ਹੀ ਕਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਇਕ ਸੀਨੀਅਰ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸੱਚ ਨੂੰ ਛੁਪਾਉਣ ਲਈ ਲੋਕਾਂ ਸਾਹਮਣੇ ਝੂਠ ਬੋਲ ਤੇ ਮਾਮਲਾ ਤੋੜ ਮਰੋੜ ਕੇ ਪੇਸ਼ ਕਰੇ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਮੰਤਰੀ ਵਜੋਂ ਆਪਣਾ ਫਰਜ਼ ਨਿਭਾਉਣ ਵਿਚ ਫੇਲ੍ਹ ਹੋਏ ਹਨ। ਉਹਨਾਂ ਪਹਿਲਾਂ ਆਪਣੇ ਆਪ ਨੂੰ ਆਪਣੇ ਫਾਰਮ ਹਾਊਸ ਵਿਚ ਬੰਦ ਕਰ ਲਿਆ ਤੇ ਸੂਬੇ ਦੀ ਬਿਜਲੀ ਕੰਪਨੀ ਬਾਰੇ ਕੋਈ ਸਮੀਖਿਆ ਮੀਟਿੰਗ ਨਹੀਂ ਕੀਤੀ ਤੇ ਫਿਰ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਦਿੱਲੀ ਦੇ ਗੇੜੇ ਲਾਉਣ ਦੇ ਚੱਕਰਾਂ ਵਿਚ ਪੈ ਗਏ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਤੇ ਆਮ ਆਦਮੀਆਂ ਨੂੰ ਮਾਰ ਝੱਲਣੀ ਪੈ ਰਹੀ ਹੈ ਤੇ ਸ੍ਰੀ ਰੰਧਾਵਾ ਨੂੰ ਇਹ ਗੱਲ ਮੰਨਣੀ ਚਾਹੀਦੀ ਹੈ ਨਾ ਕਿ ਮੁੱਖ ਮੰਤਰੀ ਦੀਆਂ ਅਸਫਲਤਾਵਾਂ ਲਈ ਅਫਸਰਸ਼ਾਹੀ ਨੂੰ ਦੋਸ਼ੀ ਠਹਿਰਾਉਣਾ ਚਾਹੀਦਾ ਹੈ। ਪੜੋ ਹੋਰ ਖਬਰਾਂ: ਪੰਜਾਬ ‘ਚ ਮੁੱਕਣ ਕੰਡੇ ਕੋਰੋਨਾ ਵੈਕਸੀਨ ਦਾ ਸਟਾਕ, ਮੁੱਖ ਮੰਤਰੀ ਨੇ ਕੀਤੀ ਕੇਂਦਰ ਨੂੰ ਅਪੀਲ ਸਰਦਾਰ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮੰਗ ਹਰ ਸਾਲ 500 ਮੈਗਾਵਾਟ ਵੱਧ ਜਾਂਦੀ ਹੈ ਤੇ ਇਹ ਸੱਚਾਈ ਸਭ ਨੂੰ ਪਤਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਮੁੱਖ ਮੰਤਰੀ ਨੇ ਬਿਜਲੀ ਸਪਲਾਈ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਹਨ ਕੋਈ ਅਫਸਰਸ਼ਾਹ ਨਹੀਂ ਜਿਸਨੇ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੀ ਐਸ ਪੀ ਸੀ ਐਲ ਦੇ ਇੰਜੀਨੀਅਰਜ਼ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਬਿਜਲੀ ਸਪਲਾਈ ਵਿਚ ਨੁਕਤ ਪੈਣ ’ਤੇ ਸਪਲਾਈ ਬਹਾਲ ਕਰਨ ਲਈ ਲੋੜੀਂਦੇ ਸਮਾਨ ਦਾ ਪ੍ਰਬੰਧ ਨਹੀਂ ਕੀਤਾ ਗਿਆ ਤੇ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਕਦਮ ਨਹੀਂ ਚੁੱਕਿਆ। ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਵਲੋਂ ਚਰਨਜੀਤ ਸਿੰਘ ਬਰਾੜ ਰਾਜਪੁਰਾ ਦੇ ਮੁੱਖ ਸੇਵਾਦਾਰ ਨਿਯੁਕਤ ਸਰਦਾਰ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਪ੍ਰਾਈਵੇਟ ਥਰਮਲ ਪਲਾਟ ਜੋ ਅਕਾਲੀ ਸਰਕਾਰ ਵੇਲੇ ਲਗਾਏ ਗਏ ਸਨ, ਦੇ ਖਿਲਾਫ ਬੋਲ ਰਹੀ ਹੈ ਅਤੇ ਜਦਕਿ ਇਹ 2.89 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਦੇ ਰਹੇ ਹਨ ਤੇ ਸਰਕਾਰ ਖੁੱਲ੍ਹੀ ਮੰਡੀ ਵਿਚੋਂ 12.40 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਖਰੀਦ ਰਹੀ ਹੈ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸਰਕਾਰ ਨੇ ਤਲਵੰਡੀ ਸਾਬੋ ਪਲਾਂਟ ਨੂੰ ਇਕ ਯੂਨਿਟ ਮਹੀਨਿਆਂ ਬੱਧੀ ਬੰਦ ਰੱਖਣ ਦੀ ਆਗਿਆ ਦਿੱਤੀ ਤੇ ਜਦਕਿ ਇਸੇ ਪਲਾਂਟ ਦਾ ਇਕ ਹੋਰ ਯੂਨਿਟ ਤਕਨੀਕੀ ਖਾਮੀ ਕਾਰਨ ਬੰਦ ਹੋ ਗਿਆ ਤੇ ਅੱਜ ਤੀਜਾ ਯੂਨਿਟ ਵੀ ਬੰਦ ਹੋ ਗਿਆ। ਪੜੋ ਹੋਰ ਖਬਰਾਂ: 30 ਸਾਲ ਪੁਰਾਣੀ ਰੰਜਿਸ਼ ਕਾਰਨ ਗ੍ਰੰਥੀ ਸਿੰਘ ਦਾ ਕਤਲ ਸਰਦਾਰ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਇਹਨਾਂ ਹਾਲਾਤਾਂ ਲਈ ਆਪ ਜ਼ਿੰਮੇਵਾਰ ਹਲ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਜਿਹੜੇ ਕਿਸਾਨ ਹਜ਼ਾਰਾਂ ਰੁਪਏ ਡੀਜ਼ਲ ’ਤੇ ਫੂਕ ਕੇ ਆਪਣੀ ਝੋਨੇ ਦੀ ਫਸਲ ਪਾਲਣ ਲਈ ਮਜਬੂਰ ਹੋਏ ਹਨ, ਉਹਨਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਅਤੇ ਜਿਹੜੇ ਕਿਸਾਨ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣ ਤੋਂ ਵਾਂਝੇ ਰਹਿ ਗਏ ਹਨ, ਉਹਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। -PTC News


Top News view more...

Latest News view more...

PTC NETWORK