Thu, Apr 18, 2024
Whatsapp

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Written by  Pardeep Singh -- August 15th 2022 05:21 PM
ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।  ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ। ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਨੇ 3600 ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਸੌਂਪੇ ਪੱਤਰ -PTC News


Top News view more...

Latest News view more...