adv-img
ਪੰਜਾਬ

ਦੁੱਖਦਾਈ : ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਪੁਲਿਸ ਕਰ ਰਹੀ ਪੜਤਾਲ

By Jagroop Kaur -- December 10th 2020 06:40 PM

ਜਲੰਧਰ ਦਿਹਾਤੀ ਪੁਲਸ ਦੇ ਅਧੀਨ ਆਉਂਦੇ ਇਲਾਕੇ ਤੱਲਣ-ਸਲੇਮਪੁਰ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ ਛੱਪੜ 'ਚੋਂ ਦੋ ਬੱਚਿਆਂ ਦੀਆਂ ਤੈਰਦੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਲੋਕਾਂ ਨੇ ਛੱਪੜ 'ਚ ਤੈਰਦੀਆਂ ਲਾਸ਼ਾਂ ਨੂੰ ਵੇਖ ਤੁਰੰਤ ਥਾਣਾ ਪਤਾਰਾ ਦੀ ਪੁਲਸ ਨੂੰ ਸੂਚਨਾ ਦਿੱਤੀ।

ਸੂਚਨਾ ਪਾ ਕੇ ਮੌਕੇ 'ਤੇ ਡੀ. ਐੱਸ. ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਅਤੇ ਥਾਣਾ ਪਤਾਰਾ ਮੁਖੀ ਰਛਪਾਲ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲਿਆ। ਮ੍ਰਿਤਕ ਬੱਚਿਆਂ 'ਚ ਇਕ ਲੜਕੀ ਅਤੇ ਲੜਕਾ ਦੱਸੇ ਜਾ ਰਹੇ ਹਨ।ਦੋਹਾਂ ਦੀ ਉਮਰ ਕਰੀਬ 10 ਤੋਂ 12 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੇ ਪ੍ਰਵਾਸੀ ਮਜ਼ਦੂਰਾਂ ਦੇ ਦੱਸੇ ਜਾ ਰਹੇ ਹਨ।

ਥਾਣਾ ਪਤਾਰਾ ਦੀ ਪੁਲਸ ਵੱਲੋਂ ਬੱਚਿਆਂ ਦੀ ਪਛਾਣ ਨੂੰ ਲੈ ਕੇ ਨੇੜਲੇ ਇਲਾਕਿਆਂ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਲਾਸ਼ਾਂ ਦੀ ਹਾਲਤ ਕਾਫ਼ੀ ਖ਼ਰਾਬ ਹੈ। ਥਾਣਾ ਪਤਾਰਾ ਦੀ ਪੁਲਸ ਵੱਲੋਂ ਕਤਲ ਹੋਣ ਦੇ ਖਦਸ਼ੇ ਤੋਂ ਲੈ ਕੇ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

  • Share