Fri, Apr 19, 2024
Whatsapp

ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲ

Written by  Ravinder Singh -- May 16th 2022 02:14 PM
ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲ

ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ 7 ਸਾਲਾ ਬੱਚੀ ਨਾਲ ਜਬਰ-ਜਨਾਹ ਵਰਗੇ ਘਿਨੌਣੇ ਕਾਰੇ ਨੂੰ ਅੰਜਾਮ ਦਿੱਤਾ ਹੈ। ਪੀੜਤਾ ਦਾ ਪਰਿਵਾਰ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਢਿੱਡ ਭਰਦਾ ਹੈ ਅਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਅੰਮ੍ਰਿਤਸਰ 'ਚ ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲਜਾਣਕਾਰੀ ਦਿੰਦਿਆਂ ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਗੁਆਂਢੀ ਦੇ ਘਰ ਕਿਸੇ ਕੰਮ ਲਈ ਗਈ ਸੀ ਤੇ ਉਸ ਦੀ ਲੜਕੀ ਜਿਸ ਦੀ ਉਮਰ ਸੱਤ ਸਾਲ ਹੈ ਘਰ ਵਿੱਚ ਇਕੱਲੀ ਸੀ। ਜਤਿੰਦਰ ਕੁਮਾਰ (45 ਸਾਲ) ਜੋ ਕਿ ਨੇੜੇ ਹੀ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ, ਉਸ ਨੇ ਲੜਕੀ ਨੂੰ ਵਰਗਲਾ ਲਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਅੰਮ੍ਰਿਤਸਰ 'ਚ ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲਜਦੋਂ ਉਹ ਆਪਣੇ ਘਰ ਪਹੁੰਚੀ ਤਾਂ ਜਤਿੰਦਰ ਉਸ ਦੀ ਲੜਕੀ ਨਾਲ ਛੇੜਛਾੜ ਕਰ ਰਿਹਾ ਸੀ, ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਤੁਰੰਤ ਮੌਕੇ ਉਤੋਂ ਫ਼ਰਾਰ ਹੋ ਗਿਆ। ਇਸ ਦੀ ਸੂਚਨਾ ਥਾਣਾ ਸਦਰ ਦੀ ਪੁਲਿਸ ਨੂੰ ਦੇ ਦਿੱਤੀ ਗਈ। ਪੀੜਤਾ ਦੀ ਮਾਂ ਪੁਲਿਸ ਉਚ ਅਧਿਕਾਰੀਆਂ ਤੋਂ ਇਨਸਾਫ਼ ਦੀ ਅਪੀਲ ਕੀਤੀ ਗਈ ਅਤੇ ਮੁਲਜ਼ਮ ਨੂੰ ਸਖਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਏਸੀਪੀ ਪਲਵਿੰਦਰ ਸੰਧੂ ਨੇ ਦੱਸਿਆ ਕਿ ਲੜਕੀ ਨਾਲ ਜਬਨ ਜਨਾਹ ਕੀਤਾ ਗਿਆ ਹੈ। ਅੰਮ੍ਰਿਤਸਰ 'ਚ ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲਗੁਆਂਢ 'ਚ ਰਹਿਣ ਵਾਲੇ ਵਿਅਕਤੀ ਵੱਲੋਂ ਬੱਚੀ ਨਾਲ ਘਿਨੌਣੀ ਹਰਕਤ ਕੀਤੀ ਗਈ ਜਿਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਲਈ ਭੇਜਿਆ ਗਿਆ ਹੈ। ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲੜਕੀ ਦਾ ਪਰਿਵਾਰ ਮਜ਼ਦੂਰੀ ਕਰਦਾ ਹੈ ਤੇ ਉਹ ਮੁਜ਼ੱਫਰਨਗਰ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਭਾਰਤੀ ਸਿੰਘ ਦਾੜ੍ਹੀ-ਮੁੱਛਾਂ 'ਤੇ ਟਿੱਪਣੀ ਕਰ ਕੇ ਵਿਵਾਦਾਂ 'ਚ ਘਿਰੀ, ਮਾਮਲਾ ਦਰਜ


Top News view more...

Latest News view more...