ਖੇਡਦੇ-ਖੇਡਦੇ ਬਰਫ ‘ਚ ਧਸੀ ਮਾਸੂਮ, ਵੀਡੀਓ ਦੇਖ ਉੱਡ ਜਾਣਗੇ ਹੋਸ਼ (ਵੀਡੀਓ)

ਖੇਡਦੇ-ਖੇਡਦੇ ਬਰਫ ‘ਚ ਧਸੀ ਮਾਸੂਮ, ਵੀਡੀਓ ਦੇਖ ਉੱਡ ਜਾਣਗੇ ਹੋਸ਼ (ਵੀਡੀਓ),ਅਕਸਰ ਹੀ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਕਿ ਉਹਨਾਂ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ।

ਜਿਸ ‘ਚ ਇੱਕ ਛੋਟੀ ਬੱਚੀ ਬਰਫ ‘ਤੇ ਖੇਡਦੀ ਹੋਈ ਦਿਖਾਈ ਦੇ ਰਹੀ ਹੈ। ਪਰ ਇਸ ਮਾਸੂਮ ਬੱਚੀ ਨੂੰ ਖੇਡਣਾ ਮਹਿੰਗਾ ਪੈ ਗਿਆ। ਦਰਅਸਲ ਮਾਸੂਮ ਬੱਚੀ ਖੇਡਦੀ ਹੋਈ ਬਰਫ ‘ਚ ਧਸ ਗਈ।

ਹੋਰ ਪੜ੍ਹੋ:ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਖਿਲਾਫ ਪੋਸਟਾਂ ਪਾਉਣ ਵਾਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ

ਵੀਡੀਓ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬੱਚੀ ਬਰਫ ‘ਚ ਖੇਡਦੀ ਹੋਈ ਦਿਖਾਈ ਦੇ ਰਹੀ ਹੈ ਤੇ ਇਸ ਸਾਬਤ ਹੋ ਰਿਹਾ ਕਿ ਕੋਈ ਪਰਿਵਾਰ ਪਿਕਨਿਕ ਮਨਾਉਣ ਲਈ ਬਰਫੀਲੇ ਖੇਤਰ ‘ਚ ਗਿਆ ਹੋਇਆ ਸੀ।

ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਵੀਡੀਓ ਕਦੋ ਅਤੇ ਕਿਥੋਂ ਦੀ ਹੈ ਤੇ ਨਾ ਹੀ ਇਹ ਪਤਾ ਚੱਲ ਸਕਿਆ ਕਿ ਬੱਚੀ ਨੂੰ ਬਚਾ ਲਿਆ ਗਿਆ ਹੈ ਜਾ ਨਹੀਂ ਪਰ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।

-PTC News