ਚੀਨ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, 4 ਮੌਤਾਂ

Blast

ਚੀਨ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, 4 ਮੌਤਾਂ,ਬੀਜਿੰਗ: ਚੀਨ ਦੇ ਫੁਜਿਆਨ ਸੂਬੇ ‘ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਕ ਫੈਕਟਰੀ ‘ਚ ਅੱਗ ਲੱਗ ਗਈ। ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 3 ਜ਼ਖਮੀ ਹੋ ਗਏ।

ਜਦੋਂ ਇਸ ਘਟਨਾ ਬਾਰੇ ਸਥਾਨਕ ਪ੍ਰਸ਼ਾਸਨ ਦੇ ਸੂਚਨਾ ਦਫਤਰ ਮੁਤਾਬਕ ਐਤਵਾਰ ਲਗਭਗ ਢਾਈ ਵਜੇ ਸੈਨਿਟਰੀ ਉਤਪਾਦ ਦੇ ਪਲਾਂਟ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਹੋਰ ਪੜ੍ਹੋ: ਬਰਨਾਲਾ: ਲੱਕੜ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫੈਕਟਰੀ ਮਾਲਕ ਵੱਲੋਂ ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ

ਇਸ ਸੂਚਨਾ ਦੇ ਬਾਅਦ ਸਬੰਧਤ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪੁੱਜੇ ਅਤੇ ਲੋਕਾਂ ਨੂੰ ਉੱਥੋਂ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

-PTC News