Advertisment

ਕ੍ਰਿਸਮਿਸ ਪਰੇਡ 'ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਸਣੇ 20 ਤੋਂ ਵੱਧ ਲੋਕ ਜ਼ਖਮੀ

author-image
Riya Bawa
Updated On
New Update
ਕ੍ਰਿਸਮਿਸ ਪਰੇਡ 'ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਸਣੇ 20 ਤੋਂ ਵੱਧ ਲੋਕ ਜ਼ਖਮੀ
Advertisment
Christmas Parade Accident : ਅਮਰੀਕਾ ਦੇ ਵਿਸਕਾਨਸਿਨ ਵਿੱਚ ਕ੍ਰਿਸਮਿਸ ਪਰੇਡ ਦੌਰਾਨ ਵੱਡਾ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ਹਾਦਸੇ ਵਿਚ 20 ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪਰੇਡ ਦੌਰਾਨ ਇੱਕ ਤੇਜ਼ ਰਫਤਾਰ ਲਾਲ ਰੰਗ ਦੀ ਕਾਰ ਅੰਦਰ ਆਈ ਤੇ ਭੀੜ ਨੂੰ ਕੁਚਲ ਕੇ ਅੱਗੇ ਚਲੀ ਗਈ।
Advertisment
publive-image ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਡਰਾਈਵਰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਵਾਉਕੇਸ਼ਾ ਦੇ ਪੁਲਿਸ ਮੁਖੀ ਡੈਨ ਥਾਮਸਨ ਨੇ ਕਿਹਾ ਕਿ ਸ਼ੱਕੀ ਦੀ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਮਿਲਵਾਕੀ ਤੋਂ ਲਗਭਗ 20 ਮੀਲ (32 ਕਿਲੋਮੀਟਰ) ਪੱਛਮ ਵਿਚ ਵਾਉਕੇਸ਼ਾ ਵਿਚ ਘਟਨਾ ਤੋਂ ਬਾਅਦ ਕੋਈ ਤਣਾਅ ਨਹੀਂ ਹੈ। publive-image ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ। ਜ਼ਖਮੀਆਂ 'ਚੋਂ ਕੁਝ ਨੂੰ ਪੁਲਿਸ ਤੇ ਕੁਝ ਨੂੰ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ 'ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਲੋਕਾਂ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਘਟਨਾ ਦੀ ਵੀਡੀਓ ਵਿੱਚ ਇੱਕ SUV ਬੈਰੀਅਰਾਂ ਨੂੰ ਤੋੜਦੀ ਹੋਈ ਪਰੇਡ ਕੱਢ ਰਹੇ ਲੋਕਾਂ ਨੂੰ ਟੱਕਰ ਮਾਰਦੀ ਦਿਖਾਈ ਦੇ ਰਹੀ ਹੈ। publive-image publive-image -PTC News-
accident america christmas christmas-parade-accident
Advertisment

Stay updated with the latest news headlines.

Follow us:
Advertisment