ਮੁੱਖ ਖਬਰਾਂ

ਸਿਟੀ ਸੈਂਟਰ ਕੇਸ :ਅਦਾਲਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮ ਬਰੀ

By Jashan A -- November 27, 2019 3:48 pm -- Updated:November 27, 2019 4:23 pm

ਸਿਟੀ ਸੈਂਟਰ ਕੇਸ :ਅਦਾਲਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮ ਬਰੀ,ਲੁਧਿਆਣਾ: ਬਹੁਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ‘ਚ ਅੱਜ ਲੁਧਿਆਣਾ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਕੈਪਟਨ ਸਮੇਤ ਸਾਰੇ ਮੁਲਜ਼ਮ ਲੁਧਿਆਣਾ ਅਦਾਲਤ ‘ਚ ਪੇਸ਼ ਹੋਏ।

ਜ਼ਿਕਰਯੋਗ ਹੈ ਕਿ ਸਤੰਬਰ, 2006 ‘ਚ ਇਸ ਮਾਮਲੇ 'ਚ ਭ੍ਰਿਸ਼ਟਾਚਾਰ ਦੀ ਗੱਲ ਸਾਹਮਣੇ ਆਈ ਸੀ। ਇਸ ਦੌਰਾਨ ਕੈਪਟਨ ਦੀ ਸਰਕਾਰ ਸੀ। ਉਸ ਤੋਂ ਬਾਅਦ ਮਾਮਲੇ ਦੀ ਜਾਂਚ 2007 ‘ਚ ਸ਼ੁਰੂ ਹੋਈ ਅਤੇ ਸੱਤਾ ਬਦਲਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ, ਜਿਸ ‘ਚ ਕੈਪਟਨ ਤੋਂ ਇਲਾਵਾ ਹੋਰਨਾਂ ਮੁਲਜ਼ਮਾਂ ਦੇ ਨਾਮ ਵੀ ਸ਼ਾਮਲ ਸਨ।

ਲੁਧਿਆਣਾ ‘ਚ ਸਿਟੀ ਸੈਂਟਰ ਪ੍ਰੋਜੈਕਟ ਬਣਾਉਣ ਦੀ ਯੋਜਨਾ 1979 ‘ਚ ਬਣਾਈ ਗਈ ਸੀ। ਇਸ ਦੇ ਲਈ 26.44 ਏਕੜ ਭੂਮੀ ਰਾਖਵੀਂ ਰੱਖੀ ਗਈ ਸੀ ਪਰ ਇਹ ਪ੍ਰੋਜੈਕਟ ਕਈ ਸਾਲ ਲਟਕਣ ਤੋਂ ਬਾਅਦ 2005 ‘ਚ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ ਦੇ ਤਹਿਤ ਤਿਆਰ ਕਰਨ ਦਾ ਫੈਸਲਾ ਲਿਆ ਗਿਆ ਸੀ।13 ਸਾਲਾਂ ਬਾਅਦ ਇਸ ਪ੍ਰੋਜੈਕਟ ਤਹਿਤ ਹੋਇਆ ਨਿਰਮਾਣ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ।

ਦੱਸਣਯੋਗ ਹੈ ਕਿ ਕੈਪਟਨ ਪਿਛਲੇ ਦਿਨਾਂ ਤੋਂ ਵਿਦੇਸ਼ ਦੌਰੇ 'ਤੇ ਸਨ ਅਤੇ ਉਹ ਕੱਲ ਹੀ ਵਾਪਸ ਭਾਰਤ ਪਰਤੇ ਸਨ। ਉਹ ਅੱਜ ਹੋਰਨਾ ਮੁਲਜ਼ਮਾਂ ਸਮੇਤ ਲੁਧਿਆਣਾ ਅਦਾਲਤ 'ਚ ਪੇਸ਼ ਹੋਏ।

-PTC News

 

  • Share