ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 1 ਅੱਤਵਾਦੀ ਢੇਰ
ਜੰਮੂ ਕਸ਼ਮੀਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਗੁਪਤ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਸੀ। ਸੁਰੱਖਿਆ ਬਲਾ ਨੇ ਐਕਸ਼ਨ ਲੈਦੇ ਹੋਏ ਕਾਰਵਾਈ ਕੀਤੀ ਹੈ ਜੋ ਅਜੇ ਵੀ ਚੱਲ ਰਹੀ ਹੈ।
J&K | An encounter has started in the Turkwangam area of Shopian. Operation in progress.
(Visuals deferred by unspecified time) pic.twitter.com/24EZk791sZ — ANI (@ANI) April 1, 2022
ਸ਼ੋਪੀਆਂ ਦੇ ਤੁਰਕਵਾਂਗਮ ਪਿੰਡ ਦੀ ਸੁਰੱਖਿਆ ਬਲਾ ਨੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਕੀਤੀ ਅਤੇ ਅੱਗੇ ਤੋਂ ਸੁਰੱਖਿਆ ਬਲਾ ਨੇ ਜਵਾਬੀ ਕਾਰਵਾਈ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਸਨ।
ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੇ ਕੋਲ 'ਪ੍ਰੈਸ ਕਾਰਡ' ਸੀ। ਕੁਮਾਰ ਨੇ ਟਵੀਟ ਕੀਤਾ ਕਰਕੇ ਲਿਖਿਆ ਹੈ ਕਿ ਲਸ਼ਕਰ ਦੇ ਮਾਰੇ ਗਏ ਅੱਤਵਾਦੀ ਕੋਲ 'ਪ੍ਰੈਸ ਕਾਰਡ' ਸੀ, ਜੋ ਸਪੱਸ਼ਟ ਤੌਰ 'ਤੇ ਮੀਡੀਆ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ -PTC News