ਦੇਸ਼

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ, 1 ਅੱਤਵਾਦੀ ਢੇਰ

By Riya Bawa -- February 19, 2022 11:11 am -- Updated:February 19, 2022 11:11 am

Encounter In Jammu And Kashmir: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਸ਼ੋਪੀਆਂ ਦੇ ਕਿਲਬਲ 'ਚ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਸੀ।

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ, 1 ਅੱਤਵਾਦੀ ਢੇਰ

ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਕਿਲਬਲ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇੱਥੇ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਟਿਕਾਣੇ ਨੇੜੇ ਪਹੁੰਚੇ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਇੱਕ ਨੂੰ ਮਾਰ ਦਿੱਤਾ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਸ਼ੋਪੀਆਂ ਦੇ ਜ਼ੈਨਪੋਰਾ ਅਤੇ ਚੇਰਮਾਰਗ ਖੇਤਰਾਂ ਵਿੱਚ ਇਹ ਮੁਕਾਬਲਾ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸੀ। ਇਸ ਦੌਰਾਨ ਉੱਥੇ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਸਥਿਤੀ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਵੀ ਉਨ੍ਹਾਂ ਦੇ ਖਿਲਾਫ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਅਸੀਂ ਅਜੇ ਵੀ ਇਸ ਮਾਮਲੇ ਵਿੱਚ ਸੁਰੱਖਿਆ ਯੂਨਿਟਾਂ ਤੋਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲੀ ਹੈ। ਬੁੱਧਵਾਰ ਨੂੰ ਖੁਫੀਆ ਏਜੰਸੀਆਂ ਨੇ ਇਕ ਤੋਂ ਬਾਅਦ ਇਕ ਅੱਤਵਾਦੀ ਹਮਲਿਆਂ ਸੰਬੰਧੀ ਦੋ ਵੱਖ-ਵੱਖ ਇਨਪੁਟ ਸਾਂਝੇ ਕੀਤੇ ਸਨ। ਉਨ੍ਹਾਂ ਸੂਚਨਾਵਾਂ ਦੇ ਆਧਾਰ 'ਤੇ ਹੁਣ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ।  ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਦੱਸਿਆ ਕਿ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ‘ਦ ਰੇਸਿਸਟੈਂਸ ਫਰੰਟ’ (ਟੀਆਰਐਫ) ਦੇ ਸੀ। ਇਨ੍ਹਾਂ 'ਚੋਂ ਇਕ ਅੱਤਵਾਦੀ 29 ਜਨਵਰੀ ਨੂੰ ਅਨੰਤਨਾਗ 'ਚ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੇ ਕਤਲ ਮਾਮਲੇ 'ਚ ਸ਼ਾਮਲ ਸੀ।

ਇੱਥੇ ਪੜ੍ਹੋ ਹੋਰ ਖ਼ਬਰਾਂ: CM ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ਼ ਕੇਸ ਦਰਜ, ਜਾਣੋ ਵਜ੍ਹਾ

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ, 1 ਅੱਤਵਾਦੀ ਢੇਰ

-PTC News

  • Share