Mon, Sep 7, 2026
Whatsapp

ਬਠਿੰਡਾ ਕੇਂਦਰੀ ਜੇਲ੍ਹ 'ਚ ਗੈਂਗਸਟਰਾਂ ਵਿਚਾਲੇ ਹੋਈ ਝੜਪ

Reported by:  PTC News Desk  Edited by:  Pardeep Singh -- February 04th 2022 11:36 AM -- Updated: February 04th 2022 11:53 AM
ਬਠਿੰਡਾ ਕੇਂਦਰੀ ਜੇਲ੍ਹ 'ਚ ਗੈਂਗਸਟਰਾਂ ਵਿਚਾਲੇ ਹੋਈ ਝੜਪ

ਬਠਿੰਡਾ ਕੇਂਦਰੀ ਜੇਲ੍ਹ 'ਚ ਗੈਂਗਸਟਰਾਂ ਵਿਚਾਲੇ ਹੋਈ ਝੜਪ

ਬਠਿੰਡਾ: ਕੇਂਦਰੀ ਜੇਲ੍ਹ ਹਮੇਸ਼ਾ ਸੁਰਖੀਆਂ ਵਿੱਚ ਹੀ ਰਹਿੰਦੀ ਹੈ। ਹੁਣ ਫਿਰ ਇਕ ਵਾਰ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿੱਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜੇੇਲ੍ਹ ਵਿੱਚ ਬੰਦ ਗੈਂਗਸਟਰਾਂ ਵਿਚਾਲੇ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਗੈਂਗਸਟਰ ਕਿਰਪਾਲ ਸਿੰਘ ਨੂੰ ਹੋਰ ਕਈ ਗੈਂਗਸਟਰਾਂ ਨੇ ਮਿਲ ਕੇ ਉਸਦੀ ਕੁੱਟਮਾਰ ਕੀਤੀ ਹੈ। ਕਿਰਪਾਲ ਨੂੰ ਦੀ ਕੁੱਟਮਾਰ ਕਰਨ ਵਾਲੇ ਗੈਂਗਸਟਰ ਗੌਰਵ ਸ਼ਰਮਾ, ਰਜਿੰਦਰ, ਪਲਵਿੰਦਰ ਅਤੇ ਸਾਗਰ ਉੱਤੇ ਜੇਲ੍ਹ ਪ੍ਰਸ਼ਾਸਨ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਲੁਧਿਆਣਾ ਦੀ ਕੇਂਦਰੀ ਜੇਲ ਵਿੱਚ ਕੈਦੀਆਂ ਵਿਚਕਾਰ ਖ਼ੂਨੀ ਝੜਪ ਹੋਈ ਹੈ। ਇਸ ਝੜਪ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁੱਜ ਕੇ ਜੇਲ ਮੁਲਾਜ਼ਮਾਂ ਨੇ ਦੋਵਾਂ ਧਿਰਾਂ ਨੂੰ ਛੁਡਾ ਕੇ ਵੱਖ-ਵੱਖ ਬੈਰਕ ਵਿਚ ਬੰਦ ਕੀਤਾ। ਇਹ ਵੀ ਪੜ੍ਹੋ:ਪੰਜਾਬ ਦੇ ਕਿਸਾਨਾਂ ਬਾਰੇ ਜਾਣੋ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ -PTC News    
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK