Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

Written by  Riya Bawa -- November 29th 2021 07:40 PM -- Updated: November 29th 2021 07:48 PM
ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਚੰਡੀਗੜ੍ਹ: ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ। Punjab polls: CM Channi announces to set up research centre on Ramayana, Mahabharat, Bhagvad Geeta - Elections News ਹਰੇਕ ਪਿੰਡ ਵਿੱਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇੱਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ 'ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਿਸ 'ਤੇ ਭਾਰਤ ਸਰਕਾਰ (2016 ਵਿੱਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ 'ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ। Channi played Brahmin card to win Punjab said will learn Sanskrit and will also do PhD on Mahabharata - पंजाब जीतने के लिए चन्नी ने खेला ब्राह्मण कार्ड, बोले- संस्कृत सीखेंगे और ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ। Charanjit Channi: How a Dalit CM could be the Congress's masterstroke in Punjab - India Today Insight News ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ ਵਿੱਚ 100 ਫੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਨਵੇਂ ਮੈਡੀਕਲ ਕਾਲਜ ਰਾਜ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ। -PTC News


Top News view more...

Latest News view more...