ਅਰਵਿੰਦ ਕੇਜਰੀਵਾਲ ਨੇ ਰੇਤ ਦੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚੰਨੀ 'ਤੇ ਚੁੱਕੇ ਸਵਾਲ
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 'ਪੰਜਾਬ ਮਿਸ਼ਨ' 'ਤੇ ਹਨ। ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਹਨ, ਜਿੱਥੇ ਉਨ੍ਹਾਂ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।
[caption id="attachment_555999" align="aligncenter" width="300"] ਅਰਵਿੰਦ ਕੇਜਰੀਵਾਲ ਨੇ ਰੇਤ ਦੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚੰਨੀ 'ਤੇ ਚੁੱਕੇ ਸਵਾਲ[/caption]
ਅਰਵਿੰਦ ਕੇਜਰੀਵਾਲ ਨੇ ਰੇਤ ਦੀ ਨਜਾਇਜ਼ ਮਾਈਨਿੰਗ ਨੂੰ ਲੈ ਕੇ CM ਚੰਨੀ 'ਤੇ ਸਵਾਲ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਦੇਖ ਰਹੇ ਹਨ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਪਣੇ ਹਲਕੇ ਚਮਕੌਰ ਸਾਹਿਬ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ, ਜਿਸ 'ਚ ਮੁੱਖ ਮੰਤਰੀ ਚੰਨੀ ਬਰਾਬਰ ਦੇ ਹਿੱਸੇਦਾਰ ਹਨ।
[caption id="attachment_556000" align="aligncenter" width="300"]
ਅਰਵਿੰਦ ਕੇਜਰੀਵਾਲ ਨੇ ਰੇਤ ਦੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚੰਨੀ 'ਤੇ ਚੁੱਕੇ ਸਵਾਲ[/caption]
ਉਨ੍ਹਾਂ ਕਿਹਾ ਕਿ ਪੰਜਾਬ 'ਚ ਰੇਤੇ ਦੀ ਤੀਹ ਹਜ਼ਾਰ ਕਰੋੜ ਦੀ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਸਪੱਸ਼ਟ ਕਰੇ ਕਿ ਕੀ ਉਸ ਰੇਤ ਖੱਡ ਵਿਚ ਫ ਪਾਰਟਨਰਸ਼ਿਪ ਵਿਚ ਕੰਮ ਕਰ ਰਿਹਾ ਹੈ ਜਾਂ ਫ਼ਿਰ ਉਸ ਖੱਡ ਦੇ ਉਹ ਮਾਲਕ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਹ ਹਰ ਤਰ੍ਹਾਂ ਦੀ ਮਾਈਨਿੰਗ ਬੰਦ ਕਰ ਦੇਣਗੇ ਅਤੇ ਇਸ ਤੋਂ ਬਚਿਆ ਪੈਸਾ ਔਰਤਾਂ ਦੇ ਖਾਤੇ ਵਿਚ ਪਾਇਆ ਜਾਵੇਗਾ।
[caption id="attachment_555998" align="aligncenter" width="300"]
ਅਰਵਿੰਦ ਕੇਜਰੀਵਾਲ ਨੇ ਰੇਤ ਦੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚੰਨੀ 'ਤੇ ਚੁੱਕੇ ਸਵਾਲ[/caption]
ਦੱਸ ਦੇਈਏ ਕਿ ਕੇਜਰੀਵਾਲ ਦਾ ਪੰਜਾਬ ਵਿੱਚ 1 ਦਿਨ ਦਾ ਦੌਰਾ ਹੈ। ਜਿਸ ਵਿੱਚ ਉਹ ਜਲੰਧਰ ਨੇੜੇ ਕਰਤਾਰਪੁਰ ਵਿੱਚ ਔਰਤਾਂ ਨਾਲ ਮੀਟਿੰਗ ਕਰਨ ਗਏ ਹਨ ਅਤੇ ਇਸ ਤੋਂ ਬਾਅਦ ਉਹ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉੱਥੇ ਹੀ ਉਹ ਦਲਿਤ ਸਮਾਜ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਕੇਜਰੀਵਾਲ ਪੰਜਾਬ ਵਿੱਚ ਖਾਸ ਤੌਰ 'ਤੇ ਮਾਝੇ ਵਿੱਚ ਪੂਰਾ ਜ਼ੋਰ ਲਗਾ ਰਹੇ ਹਨ ,ਕਿਉਂਕਿ ਪਿਛਲੀ ਵਾਰ ਮਾਝੇ ਵਿੱਚ ਆਮ ਆਦਮੀ ਦਾ ਖਾਤਾ ਵੀ ਨਹੀਂ ਖੁੱਲਿਆ ਸੀ। ਇਸ ਲਈ ਇਸ ਵਾਰ 2022 ਦੀਆਂ ਚੋਣਾਂ 'ਚ ਅਰਵਿੰਦ ਕੇਜਰੀਵਾਲ ਦੀਆਂ ਨਜ਼ਰਾਂ ਮਾਝੇ 'ਤੇ ਟਿਕੀਆਂ ਹੋਈਆਂ ਹਨ।
-PTCNews